ਨਗਰ ਕੌਂਸਲ ਦੋਰਾਹਾ ਨੂੰ ਮਿਲਿਆ ਨੌਜਵਾਨ ਪ੍ਰਧਾਨ: ਅਨਮੋਲ ਸ਼ਰਮਾ ਨੇ ਸੰਭਾਲਿਆ ਅਹੁਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਬੋਲੇ – “ਹੁਣ ਬਦਲੇਗੀ ਦੋਰਾਹਾ ਸ਼ਹਿਰ ਦੀ ਦਸ਼ਾ ਤੇ ਦਿਸ਼ਾ”

Spread the love
ਦੋਰਾਹਾ, 27 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਨਗਰ ਕੌਂਸਲ ਦੋਰਾਹਾ ਦੇ ਨਵੇਂ ਪ੍ਰਧਾਨ ਵਜੋਂ ਅਨਮੋਲ ਸ਼ਰਮਾ ਨੇ ਸੋਮਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਨਵੇਂ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪ ਰਹੀ ਹੈ ਅਤੇ ਅਨਮੋਲ ਸ਼ਰਮਾ ਦੀ ਅਗਵਾਈ ਹੇਠ ਦੋਰਾਹਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਰਾਹਾ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇੱਕ ਨੌਜਵਾਨ ਚਿਹਰੇ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਕੇ ਦੋਰਾਹਾ ਦੀ “ਦਸ਼ਾ ਅਤੇ ਦਿਸ਼ਾ” ਦੋਵੇਂ ਬਦਲੀਆਂ ਜਾਣਗੀਆਂ।ਉਨ੍ਹਾਂ ਨੇ ਨਵੇਂ ਪ੍ਰਧਾਨ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜਨ ਪ੍ਰਤੀਨਿਧੀ ਬਣਨ ਤੋਂ ਬਾਅਦ ਹਰ ਨਾਗਰਿਕ ਇੱਕੋ ਜਿਹਾ ਹੁੰਦਾ ਹੈ। ਵਿਕਾਸ ਕਾਰਜਾਂ ਵਿੱਚ ਕਿਸੇ ਨਾਲ ਭੇਦਭਾਵ ਨਹੀਂ ਹੋਣਾ ਚਾਹੀਦਾ ਅਤੇ ਵਿਰੋਧੀਆਂ ਨੂੰ ਵੀ ਨਾਲ ਲੈ ਕੇ ਚੱਲਣਾ ਹੀ ਸਫਲ ਲੀਡਰਸ਼ਿਪ ਦੀ ਪਹਿਚਾਣ ਹੈ।ਨਵੇਂ ਪ੍ਰਧਾਨ ਅਨਮੋਲ ਸ਼ਰਮਾ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਉਹ ਆਪਣੇ ਸਾਰੇ ਕੌਂਸਲਰਾਂ ਅਤੇ ਵਿਧਾਇਕ ਦੇ ਸਹਿਯੋਗ ਨਾਲ ਦੋਰਾਹਾ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ, ਖ਼ਾਸ ਕਰਕੇ ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ, ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਟ੍ਰੈਫਿਕ ਪ੍ਰਬੰਧ, ਪਾਰਕਾਂ, ਖੇਡ ਮੈਦਾਨਾਂ ਅਤੇ ਹੋਰ ਨਾਗਰਿਕ ਸਹੂਲਤਾਂ ਦੇ ਵਿਕਾਸ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਅਨਮੋਲ ਸ਼ਰਮਾ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਗੇ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਵਚਨਬੱਧ ਹਨ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਾਲਾਂ ਤੋਂ ਦੋਰਾਹਾ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਹੁਣ ਨਵੀਂ ਪੀੜ੍ਹੀ ਨੂੰ ਅੱਗੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਨਮੋਲ ਸ਼ਰਮਾ ਕੈਨੇਡਾ ਵਿੱਚ ਰਹਿੰਦੇ ਹੋਏ ਵੀ ਹਮੇਸ਼ਾ ਸ਼ਹਿਰ ਦੇ ਲੋਕਾਂ ਦੀ ਸੇਵਾ ਨਾਲ ਜੁੜੇ ਰਹੇ ਅਤੇ ਹੁਣ ਪੂਰੀ ਤਨਦੇਹੀ ਨਾਲ ਦੋਰਾਹਾ ਦੇ ਵਿਕਾਸ ਲਈ ਕੰਮ ਕਰਨਗੇ।ਸਮਾਗਮ ਦੌਰਾਨ ਕਮਲਜੀਤ ਸਿੰਘ ਬਿੱਟੂ ਨੇ ਸੀਨੀਅਰ ਮੀਤ ਪ੍ਰਧਾਨ ਵਜੋਂ ਵੀ ਅਹੁਦਾ ਸੰਭਾਲਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜਿੱਤੇ ਹੋਏ ਕੌਂਸਲਰ, ਪਾਰਟੀ ਆਗੂ, ਸ਼ਹਿਰ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *