ਨਗਰ ਕੌਂਸਲ ਪ੍ਰਧਾਨ ਕੁੰਦਰਾ ਨੇ ਲਹਿਰਾਇਆ ਤਿਰੰਗਾ ਝੰਡਾ 

Spread the love
ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ) -ਦੇਸ਼ ਭਰ ਦੇ ਨਾਲ-ਨਾਲ ਮਾਛੀਵਾੜਾ ਸਾਹਿਬ ਵਿਖੇ ਵੀ 80ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਕੌਂਸਲ ਮਾਛੀਵਾੜਾ ਸਾਹਿਬ ਵਿਖੇ ਝੰਡਾ ਲਹਿਰਾਉਣ ਦਾ ਮੁੱਖ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਦੀ ਟੁਕੜੀ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਸ਼ਹਿਰ ਦੇ ਪਤਵੰਤੇ ਸੱਜਣ, ਨਗਰ ਕੌਂਸਲ ਦੇ ਕੌਂਸਲਰ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗਾਨ ਗਾਇਆ ਗਿਆ। ਬੱਚਿਆਂ ਦੇ ਦੇਸ਼ ਭਗਤੀ ਗੀਤਾਂ ਅਤੇ ਭਾਸ਼ਣਾਂ ਨੇ ਮੌਜੂਦ ਸਮੂਹ ਦਾ ਮਨ ਮੋਹ ਲਿਆ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਅਸੀਂ ਆਜ਼ਾਦੀ ਦੇ 80 ਸਾਲ ਪੂਰੇ ਕਰ ਲਏ ਹਨ। ਇਹ ਆਜ਼ਾਦੀ ਸਾਨੂੰ ਹਜ਼ਾਰਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਹੈ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਮਿਲ ਕੇ ਕੰਮ ਕਰੀਏ। ਮਾਛੀਵਾੜਾ ਸਾਹਿਬ ਦਾ ਵਿਕਾਸ ਸਾਡੀ ਪਹਿਲ ਹੈ ਅਤੇ ਅਸੀਂ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤਾਂ ਲਈ ਵਚਨਬੱਧ ਹਾਂ।ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਸਮੂਹ ਨਗਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੀ ਸਫਾਈ, ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦਾ ਸਹਿਯੋਗ ਕਰਨ ਤਾਂ ਜੋ ਮਾਛੀਵਾੜਾ ਸਾਹਿਬ ਨੂੰ ਇੱਕ ਆਦਰਸ਼ ਸ਼ਹਿਰ ਬਣਾਇਆ ਜਾ ਸਕੇ। ਇਸ ਛੋਟੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਹਿਰ ਦੇ ਪਤਵੰਤੇ ਸੱਜਣਾਂ ਅਤੇ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਨੇ ਆਪਣੀ ਹਾਜ਼ਰੀ ਲਗਵਾਈ। ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕੀਤੀ ਗਈ।ਪ੍ਰਸ਼ਾਸਨ ਵੱਲੋਂ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *