ਨਗਰ ਕੌਂਸਲ ਪ੍ਰਧਾਨ ਨੇ ਸਫਾਈ ਸੇਵਕਾਂ ਦੀ ਮੂੰਹ ਮਿੱਠਾ ਕਰਵਾ ਕੇ ਹੜਤਾਲ ਖੁਲਵਾਈ, ਸ਼ਹਿਰ ਨੂੰ ਸਾਫ ਸੁਥਰਾ ਰੱਖਿਆ ਜਾਵੇਗਾ ਸਫਾਈ ਸੇਵਕ

Spread the love
ਤਪਾ ਮੰਡੀ 04 ਅਗਸਤ (ਗੋਲਡੀ ਵਿਆਸ) ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ ਤੇ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਹੜਤਾਲ ਤੇ ਬੈਠੇ ਸੰਘਰਸ਼ ਕਰ ਰਹੇ ਸਨ ਬੀਤੇ ਕੱਲ ਸਿੱਖਿਆ ਮੰਤਰੀ ਵੱਲੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਗੱਲਬਾਤ ਕਰਕੇ ਹੜਤਾਲ ਖੁਲਵਾਈ ਗਈ । ਇਸੇ ਲੜੀ ਤਹਿਤ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਵਾਸੀ ਤੇ ਕੋਂਸਲਰਾਂ ਵੱਲੋਂ ਸਫਾਈ ਸੇਵਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਹੜਤਾਲ ਖਤਮ ਕਰਵਾਈ ਗਈ । ਪਿਛਲੇ ਕੁਝ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਫਾਈ ਸੇਵਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਜਿਸ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਸੀ। ਜਿਸ ਕਾਰਨ ਸ਼ਹਿਰ ਅੰਦਰ ਸਫਾਈ ਦੇ ਨਾ ਹੋਣ ਕਾਰਨ ਚਾਰ ਚੁਫੇਰੇ ਬਹੁਤ ਹੀ ਮਾੜਾ ਹਾਲ ਹੋਇਆ ਪਿਆ ਸੀ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਬਾਸੀ ਨੇ ਕਿਹਾ ਕਿ ਸਫਾਈ ਸੇਵਕ ਯੂਨੀਅਨ ਦੀ ਹੜਤਾਲ ਖੁੱਲ ਗਈ ਹੈ ਜਿਸ ਕਾਰਨ ਸਮੂਹ ਸਫਾਈ ਸੇਵਕ ਆਪਣੇ ਕੰਮਾਂ ਤੇ ਜਾ ਰਹੇ ਹਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਹਿਮ ਯੋਗਦਾਨ ਦੇਣਗੇ ਉਹਨਾਂ ਕਿਹਾ ਕਿ ਸਮੂਹ ਨਗਰ ਕੌਂਸਲ ਸਫਾਈ ਸੇਵਕਾਂ ਨਾਲ ਖੜੀ ਹੈ ਕਿਉਂਕਿ ਸਫਾਈ ਸੇਵਕਾਂ ਤੋਂ ਬਗੈਰ ਸ਼ਹਿਰ ਦਾ ਸਾਫ ਸੁਥਰਾ ਰਹਿਣਾ ਮੁਮਕਿਨ ਨਹੀਂ ਹੈ ਉਹਨਾਂ ਕਿਹਾ ਕਿ ਸਫਾਈ ਸੇਵਕ ਯੂਨੀਅਨ ਨੂੰ ਨਗਰ ਕੌਂਸਲ ਅੰਦਰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅਗਰ ਇਹਨਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਸਫਾਈ ਸੇਵਕਾਂ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਆਗੂਆਂ ਵੱਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਟ ਮੰਤਰੀ ਨਾਲ ਮੀਟਿੰਗ ਹੋਈ ਜਿਸ ਤਹਿਤ ਉਹਨਾਂ ਨੇ ਭਰੋਸਾ ਦਵਾਇਆ ਇਹ ਸਫਾਈ ਸੇਵਕਾਂ ਦੀਆਂ ਹਰ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਉਹਨਾਂ  ਉਮੀਦ ਜਤਾਈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਵ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪਿੱਛੇ ਨਹੀਂ ਹਟਾਂਗੇ ਇਸ ਮੌਕੇ ਮੀਤ ਪ੍ਰਧਾਨ ਮਨੀਸ਼ ਕੁਮਾਰ ਕੌਂਸਲਰ ਧਰਮਪਾਲ ਸ਼ਰਮਾ ਕੌਂਸਲਰ, ਰਣਜੀਤ ਸਿੰਘ ਲਾਡੀ, ਮੇਲਾ ਕਾਲੀਆ,ਦੀਪਕ ਗੱਗ ਤੋਂ ਇਲਾਵਾ ਸਫਾਈ ਸੇਵਕ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *