ਨਗਰ ਪੰਚਾਇਤ ਕੋਟ ਸ਼ਮੀਰ  ਦੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਅਜੇ ਤੱਕ ਨਹੀਂ ਹੋਈ ਤਾਜਪੋਸ਼ੀ।

Spread the love
ਰਾਮਾ ਮੰਡੀ,11 i[bkJh (ਅਸ਼ੋਕ ਕੁਮਾਰ) ਬੀਤੇ ਸਮੇਂ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ ਅਜੇ ਵੀ ਅਧੂਰੀ ਰਹਿ ਗਈ ਜਦੋਂ ਕਿ ਕੋਟ ਸ਼ਮੀਰ ਨਗਰ ਪੰਚਾਇਤ ਵਿੱਚ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਅਜੇ ਤੱਕ ਨਾ ਹੋਣ ਕਾਰਨ ਪ੍ਰਸ਼ਾਸਕੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਚੋਣ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਇਲਾਕੇ ਦਾ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ। ਇੱਕ ਪਾਸੇ ਲੋਕ ਆਪਣੇ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ, ਜਦਕਿ ਦੂਜੇ ਪਾਸੇ ਵਿਰੋਧੀ ਧਿਰ ਨਾਲ ਸੰਬੰਧਤ ਕੌਂਸਲਰ ਅਤੇ ਅਕਾਲੀ ਦਲ ਦੇ ਆਗੂ ਇਸ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਬੇਵਜ੍ਹਾ ਦੇਰੀ ਕਰਾਰ ਦੇ ਰਹੇ ਹਨ।ਜਾਣਕਾਰੀ ਅਨੁਸਾਰ ਨਗਰ ਪੰਚਾਇਤ ਦੀਆਂ ਚੋਣਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ ਅਤੇ 29 ਮਈ ਨੂੰ ਨਤੀਜੇ ਐਲਾਨੇ ਗਏ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 17 ਜੂਨ ਨੂੰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਨਗਰ ਕੌਂਸਲ ਐਕਟ ਅਨੁਸਾਰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਿਰਧਾਰਿਤ ਸਮੇਂ ਅੰਦਰ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਵਾ ਕੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਕਰਵਾਈ ਜਾਣੀ ਹੁੰਦੀ ਹੈ। ਨਿਰਧਾਰਿਤ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਹੋ ਸਕੀ ।ਪ੍ਰਧਾਨਗੀ ਦੀ ਚੋਣ ਨਾ ਹੋਣ ਕਾਰਨ ਨਗਰ ਕੌਂਸਲ ਦੇ ਕਈ ਦਫ਼ਤਰੀ ਕੰਮ ਪ੍ਰਭਾਵਿਤ ਹੋ ਰਹੇ ਹਨ। ਸਰਕਾਰੀ ਦਸਤਾਵੇਜ਼ਾਂ ਦੀ ਤਸਦੀਕ, ਵੱਖ-ਵੱਖ ਫਾਈਲਾਂ ਦੀ ਮਨਜ਼ੂਰੀ ਅਤੇ ਹੋਰ ਪ੍ਰਸ਼ਾਸਕੀ ਕਾਰਵਾਈਆਂ ਵਿੱਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਵੀ ਇਸ ਕਾਰਨ ਪ੍ਰਭਾਵਿਤ ਹੋ ਰਹੀ ਹੈ।ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਲੋਕਤੰਤਰੀ ਪਰੰਪਰਾਵਾਂ ਦੇ ਉਲਟ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਪੰਚਾਇਤ ਕੋਟ ਸ਼ਮੀਰ ਦੇ ਸਭ ਤੋਂ ਵੱਧ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ ਅਤੇ ਇਸੇ ਕਾਰਨ ਸਰਕਾਰ ਜਾਣਬੁੱਝ ਕੇ ਪ੍ਰਧਾਨਗੀ ਦੀ ਚੋਣ ਵਿੱਚ ਦੇਰੀ ਕਰ ਰਹੀ ਹੈ। ਉਨ੍ਹਾਂ ਇਸ ਨੂੰ ਧੱਕਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਫ਼ਤਵੇ ਦਾ ਸਤਿਕਾਰ ਕਰਦਿਆਂ ਤੁਰੰਤ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਕਰਵਾਈ ਜਾਣੀ ਚਾਹੀਦੀ ਹੈ।ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਚੋਣ ਵਿੱਚ ਹੋ ਰਹੀ ਦੇਰੀ ਦਾ ਖਮਿਆਜ਼ਾ ਆਮ ਲੋਕ ਭੁਗਤ ਰਹੇ ਹਨ।  ਖਬਰ ਲਿਖੇ ਜਾਣ ਤੱਕ ਫਿਲਹਾਲ ਪ੍ਰਸ਼ਾਸਨ ਵੱਲੋਂ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਸਬੰਧੀ ਕੋਈ ਅਧਿਕਾਰਤ ਤਾਰੀਖ ਐਲਾਨ ਨਹੀਂ ਕੀਤੀ ਗਈ, ਜਿਸ ਕਾਰਨ ਨਗਰ ਪੰਚਾਇਤ ਦੇ ਕੰਮਕਾਜ ਅਤੇ ਲੋਕਾਂ ਦੀਆਂ ਉਮੀਦਾਂ ਅਜੇ ਵੀ ਇੰਤਜਾਰ ਵਿੱਚ ਹਨ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਚੀਫ ਵਿਪ ਪੰਜਾਬ ਪ੍ਰੋ.ਬਲਜਿੰਦਰ ਕੌਰ ਨੂੰ ਦਿੱਤਾ ਰੋਸ ਪੱਤਰ 17 ਜੁਲਾਈ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ ਰਾਮਾ ਮੰਡੀ,11 i[bkJh (ਅਸ਼ੋਕ ਕੁਮਾਰ) ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਵੱਲੋਂ ਤਲਵੰਡੀ ਸਾਬੋ ਦੇ ਲੇਲੇਵਾਲਾ ਰੋਡ ਤੇ ਸਥਿਤ ਪਾਰਕ ਵਿੱਚ ਵੱਡੀ ਗਿਣਤੀ ਵਿੱਚ ਬਠਿੰਡਾ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਵੱਡੀ ਰੋਸ ਰੈਲੀ ਤੇ ਚੇਤਾਵਨੀ ਰੈਲੀ ਕੀਤੀ ਗਈ।ਰੈਲੀ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਆਗੂ ਗਗਨਦੀਪ ਸਿੰਘ ਸੂਬਾ ਕਨਵੀਨਰ,ਹਰਨੇਕ ਸਿੰਘ ਗਹਿਰੀ ਜ਼ਿਲ੍ਹਾ ਪ੍ਰਧਾਨ ਪੀ ਐਸ ਐਸ ਐਫ 1406, ਪ੍ਰਿੰਸੀਪਲ ਰਣਜੀਤ ਸਿੰਘ ਪੈਨਸ਼ਨਰ, ਮਨਜੀਤ ਸਿੰਘ ਧੰਜਲ ਥਰਮਲ ਪੈਨਸ਼ਨਰ,ਗੁਰਤੇਜ ਸਿੰਘ ਗਿੱਲ, ਜਗਪਾਲ ਸਿੰਘ ਬੰਗੀ ਡੀ ਐਮ ਐਫ,ਬਲਜਿੰਦਰ ਸਿੰਘ ਡੀ ਟੀ ਐਫ,ਆਦਿ ਨੇ ਦੱਸਿਆ ਕਿ ਜਿਹੜੀ ਸਰਕਾਰ ਇਨਕਲਾਬ ਦਾ ਨਾਹਰਾ ਲੈ ਕੇ ਆਈ ਸੀ ਕਿ ਅਸੀਂ ਪੰਜਾਬ ਦੇ ਵਿੱਚ ਕਦੇ ਵੀ ਕਿਸੇ ਵੀ ਮੁਲਾਜ਼ਮਾਂ, ਕਿਸਾਨਾਂ,ਮਜ਼ਦੂਰਾਂ ਨੂੰ ਧਰਨਾ ਲਾਉਣ ਦੀ ਨੌਬਤ ਨਹੀਂ ਆਊਗੀ,ਉਹਨਾਂ ਦੇ ਕੰਮ ਹੋਣਗੇ ਪਰ ਪਿਛਲੀਆਂ ਸਰਕਾਰਾਂ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਮੁਲਾਜ਼ਮ ਧਿਰ ਨਾਲ ਇੱਕ ਵੀ ਮੀਟਿੰਗ ਮੁਲਾਜ਼ਮ ਮੰਗਾਂ ਨੂੰ ਲੈ ਕੇ ਨਹੀਂ ਕੀਤੀ ਗਈ। ਜਿਸ ਕਰਕੇ ਪੰਜਾਬ ਦੇ ਪੂਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਬਹੁਤ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ,ਪੰਜਾਬ ਸਰਕਾਰ ਮੁਲਾਜ਼ਮਾਂ ਦਾ 18% ਡੀ ਏ ਜੋ ਕਿ ਇਸ ਜੁਲਾਈ ਵਿੱਚ 3% ਹੋਰ ਵੱਧ ਕੇ 21% ਹੋ ਜਾਣਾ ਹੈ ਉਹ ਦੱਬੀ ਬੈਠੀ ਹੈ। ਇਸ ਤੋਂ ਬਿਨਾਂ ਸਰਕਾਰ ਬਣਨ ਤੋਂ ਪਹਿਲਾਂ ਜਿਹੜਾ ਕਿਹਾ ਸੀ ਕਿ ਸਰਕਾਰ ਬਣ ਸਾਰ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਊਗੀ ਪਰ ਹਾਲੇ ਤੱਕ ਬਹਾਲ ਨਹੀਂ ਕੀਤੀ ਗਈ।ਇਸ ਤੋਂ ਬਿਨਾਂ ਪੈਨਸ਼ਨਰਾਂ ਦਾ 2.59 ਦੇ ਗੁਣਾਂਕ ਨਾਲ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਪੱਤੇ ਏਸੀਪੀ ਸਕੀਮ ਤੇ ਬਹੁਤ ਸਾਰੀਆਂ ਜਿਹੜੀਆਂ ਮੁਲਾਜ਼ਮ ਮੰਗਾਂ ਹਨ ਸੋ ਕਿ ਸਰਕਾਰ ਨੇ ਇੱਕ ਵੀ ਪੂਰੀ ਨਹੀਂ ਕੀਤੀ।ਧੰਨਾ ਸਿੰਘ ਪੈਨਸ਼ਨਰ ਪਾਵਰਕਾਮ, ਆਤਮਤੇਜ ਸਿੰਘ ਪੰਜਾਬ ਪੈਨਸ਼ਨਰ, ਗੁਰਜਿੰਦਰ ਸਿੰਘ ਔਲਖ ਸਿਹਤ ਵਿਭਾਗ ਆਊਟਸੋਰਸ ਮੁਲਾਜ਼ਮ ਯੂਨੀਅਨ,ਸੁਖਮੰਦਰ ਧਾਲੀਵਾਲ ਜਮਹੂਰੀ ਕਿਸਾਨ ਸਭਾ ਆਦਿ ਆਗੂਆਂ ਨੇ ਸੰਬੋਧਨ ਕੀਤਾ।ਇਸ ਮੌਕੇ ਸਟੇਜ ਦੀ ਕਾਰਵਾਈ ਬਲਰਾਜ ਮੌੜ ਵੱਲੋਂ ਨਿਭਾਈ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *