ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪੰਨ 1.06 ਕਰੋੜ ਦੇ ਵਿਕਾਸ ਕਾਰਜਾਂ ਨੂੰ ਸਰਬਸੰਮਤੀ ਨਾਲ ਮਿਲੀ ਮਨਜ਼ੂਰੀ

Spread the love
ਰਈਆ, 27 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) = ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਸ੍ਰੀ ਦਲਬੀਰ ਸਿੰਘ ( ਟੋਂਗ) ਦੀ ਰਹਿਨੁਮਾਈ ਵਿੱਚ ਸੰਪੰਨ ਹੋਈ। ਮੀਟਿੰਗ ਦੌਰਾਨ ਨਗਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਮੂਹ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਮੌਕੇ ਕੁੱਲ ₹1 ਕਰੋੜ 6 ਲੱਖ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ, ਜਿਸ ਨਾਲ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਾਰਡ ਨੰਬਰ 1 ਤੋਂ ਜਸਬੀਰ ਕੌਰ, ਵਾਰਡ ਨੰਬਰ 2 ਤੋਂ ਸਰਬਜੀਤ ਮਾਨ, ਵਾਰਡ ਨੰਬਰ 3 ਤੋਂ ਅਮਰਵੀਰ ਸਿੰਘ ਆਜ਼ਾਦ, ਵਾਰਡ ਨੰਬਰ 4 ਤੋਂ ਸੰਜੀਵ ਭੰਡਾਰੀ, ਵਾਰਡ ਨੰਬਰ 6 ਤੋਂ ਸਰਬਜੀਤ ਸਿੰਘ, ਵਾਰਡ ਨੰਬਰ 9 ਤੋਂ ਜੋਤੀ ਬਾਲਾ, ਵਾਰਡ ਨੰਬਰ 10 ਤੋਂ ਸੁਖਦੇਵ ਸਿੰਘ ਪੱਡਾ, ਵਾਰਡ ਨੰਬਰ 11 ਤੋਂ ਰਿੰਪੀ ਭੰਡਾਰੀ, ਵਾਰਡ ਨੰਬਰ 12 ਤੋਂ ਵਿਸ਼ਾਲ ਮੰਨਣ ਅਤੇ ਵਾਰਡ ਨੰਬਰ 13 ਤੋਂ ਸਰਬਜੀਤ ਕੌਰ ਸਮੇਤ ਸਮੂਹ ਕੌਂਸਲਰ ਹਾਜ਼ਰ ਰਹੇ। ਇਸ ਤੋਂ ਇਲਾਵਾ ਸ੍ਰੀ ਗਗਨਦੀਪ ਸ਼ਰਮਾ (ਪੀ.ਏ.), ਸ੍ਰੀ ਕਰਮਜੀਤ ਮਾਨ, ਬਲਾਕ ਸੰਮਤੀ ਚੇਅਰਮੈਨ ਸ੍ਰੀ ਯੋਗਵੀਰ ਜੋਗੀ ਅਤੇ ਨਗਰ ਪੰਚਾਇਤ ਦਾ ਸਮੂਹ ਸਟਾਫ ਵੀ ਮੀਟਿੰਗ ਵਿੱਚ ਮੌਜੂਦ ਰਿਹਾ। ਮੀਟਿੰਗ ਦੌਰਾਨ ਨਗਰ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਨਗਰ ਪੰਚਾਇਤ ਰਈਆ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲੋਕ ਹਿੱਤ ਦੇ ਫ਼ੈਸਲੇ ਲਏ ਜਾਂਦੇ ਰਹਿਣਗੇ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *