ਨਮ ਅੱਖਾਂ ਨਾਲ ਸੀਨੀਅਰ ਪੱਤਰਕਾਰ “ਦਲਜੀਤ ਸਿੰਘ ਸਿਧਾਣਾ” ਨੂੰ ਦਿੱਤੀ ਅੰਤਿਮ ਵਿਦਾਈ ਜੱਦੀ ਪਿੰਡ ਸਿਧਾਣਾ ਵਿਖੇ ਕੀਤਾ ਅੰਤਿਮ ਸੰਸਕਾਰ, ਰਾਜਸੀ ਆਗੂ, ਪੱਤਰਕਾਰ ਭਾਈਚਾਰਾ ‘ਤੇ ਪਿੰਡ ਦੇ ਲੋਕ ਰਹੇ ਮੌਜੂਦ

Spread the love
ਰਾਮਪੁਰਾ ਫੂਲ 12 ਸਤੰਬਰ (ਜਸਪਾਲ ਪਾਲੀ) : ਬੀਤੇ ਵੀਰਵਾਰ ਨੂੰ ਰਾਮਪੁਰਾ ਫੂਲ ਤੋਂ ਸੀਨੀਅਰ ਪੱਤਰਕਾਰ ਦਲਜੀਤ ਸਿੰਘ ਸਿਧਾਣਾ (51) ਅਚਾਨਕ ਸਾਈਲੈਂਟ ਅਟੈਕ ਹੋਣ ਕਾਰਨ ਅਕਾਲ ਚਲਾਣਾ ਕਰ ਗਏ ਸਨ। ਇਹ ਖਬਰ ਸੁਣਦਿਆਂ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਜਿਕਰਯੋਗ ਹੈ ਕਿ ਦਲਜੀਤ ਸਿੰਘ ਸਿਧਾਣਾ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰੀ ਖੇਤਰ ਵਿੱਚ ਆਪਣੀਆਂ ਵਧੀਆਂ ਸੇਵਾਵਾਂ ਨਿਭਾ ਰਹੇ ਸਨ। ਉਹ ਆਪਣਾ ਇੱਕ ਆਪਣਾ ਨਿੱਜੀ ਯੂ ਟਿਊਬ ਚੈਨਲ ਚਲਾਉਣ ਤੋਂ ਇਲਾਵਾ ਜਲੰਧਰ ਤੋਂ ਛੱਪਦੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਸਨ। ਸਵ. ਸਿਧਾਣਾ ਇੱਕ ਗੁਰਸਿੱਖ ਵਿਅਕਤੀ ਹਰ ਵਕਤ ਸਿੱਖੀ ਸਰੂਪ ਵਿੱਚ ਰਹਿਣ ਵਾਲੇ ਸਨ ਤੇ ਉਹ ਨਿਰਪੱਖ, ਇਮਾਨਦਾਰ ਅਤੇ ਨਿੱਡਰ ਪੱਤਰਕਾਰ ਜਾਣੇ ਜਾਂਦੇ ਸਨ।ਉਹ ਆਪਣੇ ਪਿੱਛੇ ਪਤਨੀ, ਬੇਟੀ ਤੇ ਬੇਟਾ ਛੱਡ ਗਏ ਹਨ ਅਤੇ ਉਨਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ!ਅੱਜ ਦਲਜੀਤ ਸਿੰਘ ਸਿਧਾਣਾ ਦਾ ਅੰਤਿਮ ਸੰਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਸਿਧਾਣਾ ਵਿਖੇ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਇੰਮਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ਼੍ਰੋਮਣੀ ਅਕਾਲੀ ਦਲ ਹਲਕਾ ਫਰੀਦਕੋਟ ਦੇ ਮੁੱਖ ਸੇਵਾਦਾਰ ਹਰਿੰਦਰ ਸਿੰਘ ਹਿੰਦਾ ਮਹਿਰਾਜ, ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਬਿੱਟੀ ਸੇਲਬਰਾਹੀਆ, ਅਕਾਲੀ ਦਲ ਵਾਰਿਸ ਪੰਜਾਬ ਦੇ ਮਨਪ੍ਰੀਤ ਸਿੰਘ ਮੰਨਾ ਮਹਿਰਾਜ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਰਣਜੋਧ ਸਿੰਘ ਯੋਧਾ, ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਦੀਪ ਸਿੰਘ ਜੰਡੂ ਅਤੇ ਸਮੂਹ ਕੌਂਸਲਰ, ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ, ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ, ਪ੍ਰੈਸ ਕਲੱਬ ਭਗਤਾ ਭਾਈਕਾ, ਪ੍ਰੈਸ ਕਲੱਬ (ਰਜਿ.) ਰਾਮਪੁਰਾ ਫੂਲ, ਰਾਮਪੁਰਾ ਫੂਲ, ਪੱਤਰਕਾਰ ਏਕਤਾ ਫਰੰਟ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ, ਆੜਤੀਆ ਐਸੋਸੀਏਸ਼ਨ ਰਾਮਪੁਰਾ ਫੂਲ, ਵਪਾਰ ਮੰਡਲ ਰਾਮਪੁਰਾ ਫੂਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਸਨ। ਇਸ ਮੌਕੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *