ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

Spread the love
ਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੁਬਾਰਕ ਅਤੇ ਅਧਿਆਤਮਿਕ ਮੌਕੇ ‘ਤੇ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨਵਾਂਸ਼ਹਿਰ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਦਰਬਾਰ ‘ਤੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਦਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੇਲੇ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿੱਥੇ ਸੂਫ਼ੀਆਨਾ ਮਾਹੌਲ ਵਿੱਚ ਸਭ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਧਾਰਮਿਕ ਸਮਾਗਮ ਦੌਰਾਨ ਦਰਬਾਰ ਦੇ ਗੱਦੀ ਨਸ਼ੀਨ ਸਾਈਂ ਬਲਦੇਵ ਮਾਹੀ ਜੀ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨਵਾਂਸ਼ਹਿਰ ਨੂੰ ਦਰਬਾਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨ ਹਾਸਲ ਕਰਨ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਗੱਦੀ ਨਸ਼ੀਨ ਬਲਦੇਵ ਮਾਹੀ ਜੀ ਅਤੇ ਪ੍ਰਬੰਧਕ ਕਮੇਟੀ ਦਾ ਇਸ ਨਿੱਘੇ ਆਦਰ-ਸਤਿਕਾਰ ਅਤੇ ਬਖ਼ਸ਼ੇ ਗਏ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਜੋੜ ਮੇਲੇ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਇੱਥੇ ਆ ਕੇ ਮਨ ਨੂੰ ਅਥਾਹ ਆਤਮਿਕ ਸਕੂਨ ਮਿਲਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *