ਨਵਾਂਸ਼ਹਿਰ ਵਿੱਚ ‘ਆਪ’ ਵੱਲੋਂ ‘ਥਾਲੀ ਵਜਾਓ, ਤਾਨਾਸ਼ਾਹ ਮੋਦੀ ਭਜਾਓ’ ਮੁਹਿੰਮ ਤਹਿਤ ਵਿਸ਼ਾਲ ਰੋਸ ਪ੍ਰਦਰਸ਼ਨ

Spread the love
ਨਵਾਂਸ਼ਹਿਰ, 25 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ਾਂ ਖ਼ਿਲਾਫ਼ ਅੱਜ ਨਵਾਂਸ਼ਹਿਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਦੀ ਅਗਵਾਈ ਹੇਠ “ਥਾਲੀ ਵਜਾਓ, ਤਾਨਾਸ਼ਾਹ ਮੋਦੀ ਭਜਾਓ” ਮੁਹਿੰਮ ਤਹਿਤ ਇੱਕ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਨਵਾਂਸ਼ਹਿਰ ਜ਼ਿਲ੍ਹੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਵੱਲੋਂ ਬਾਰਾਂਦਰੀ ਬਾਗ਼ ਤੋਂ ਲੈ ਕੇ ਅੰਬੇਦਕਰ ਚੌਂਕ ਤੱਕ ਇੱਕ ਪ੍ਰਭਾਵਸ਼ਾਲੀ ਰੋਡ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਵਾਰ-ਵਾਰ ਹੋ ਰਹੇ ਪੇਪਰ ਲੀਕ ਕਾਰਨ ਲੱਖਾਂ ਮਿਹਨਤੀ ਵਿਦਿਆਰਥੀਆਂ ਦਾ ਭਵਿੱਖ ਅੰਧੇਰੇ ਵੱਲ ਧੱਕਿਆ ਜਾ ਰਿਹਾ ਹੈ ਅਤੇ ਦੇਸ਼ ਦੇ ਨੌਜਵਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ।ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਮੋਹਰੀ ਹੋ ਕੇ ਸੰਘਰਸ਼ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿਤਾਂ ਦੀ ਰੱਖਿਆ ਲਈ ਹਰ ਸੰਭਵ ਲੜਾਈ ਲੜੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਭਾਜਪਾ ਸਰਕਾਰ ਦੀਆਂ ਕਥਿਤ ਤਾਨਾਸ਼ਾਹੀ ਨੀਤੀਆਂ ਦਾ ਡਟ ਕੇ ਵਿਰੋਧ ਕਰਦੀ ਰਹੇਗੀ ਅਤੇ ਪੇਪਰ ਲੀਕ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।ਇਸ ਰੋਸ ਪ੍ਰਦਰਸ਼ਨ ਅਤੇ ਮਾਰਚ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਚੇਚੀ, ਹਲਕਾ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ, ਹਲਕਾ ਬੰਗਾ ਤੋਂ ਸੀਨੀਅਰ ‘ਆਪ’ ਆਗੂ ਕੁਲਜੀਤ ਸਰਹਾਲ, ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਰੋਬੀ ਕੰਗ, ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ, ਨਵਾਂਸ਼ਹਿਰ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਬਲਾਚੌਰ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਬੰਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਕਰਾਨਾ, ਭੁਪਿੰਦਰ ਪਾਲ ਸਿੰਘ ਜਾਡਲਾ ਸਮੇਤ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਧਾਨ, ਨਵਾਂਸ਼ਹਿਰ ਦੇ ਮੌਜੂਦਾ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਪ੍ਰਮੁੱਖ ਤੌਰ ‘ਤੇ ਮੌਜੂਦ ਸਨ।
  • Related Posts

    *ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਜੰਤਰ ਮੰਤਰ ਦਿੱਲੀ ਵਿੱਚ ਹੋਏ ਹਕੂਮਤੀ ਜਬਰ ਤੇ ਦਿੱਤਾ ਪ੍ਰਸ਼ਾਸਨ ਨੂੰ ਮੰਗ ਪੱਤਰ*   *ਲੋਕਤੰਤਰ ਵਿੱਚ ਹੱਕ ਮੰਗੇ ਤੇ ਲਾਠੀਆਂ ਬਰਸਾਉਣਾ ਹਕੂਮਤ ਦੇ ਜਬਰ ਦੀ ਸਿਖਰ: ਪੋਲਾ, ਭਾਰਤੀ*

    Spread the love

    Spread the loveਫਤਿਹਗੜ੍ਹ ਸਾਹਿਬ, 21 ਜੁਲਾਈ (ਕੁਲਵਿੰਦਰ ਕੌਰ)= ਅੱਜ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜੋਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਹੁਦੇਦਾਰਾਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਐਡਵੋਕੇਟ ਸ੍ਰੀ…

    ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਪ੍ਰਦਰਸ਼ਨ 

    Spread the love

    Spread the loveਘਨੌਰ 25 ਜੁਲਾਈ (ਅਭਿਸ਼ੇਕ ਸੂਦ) ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ। ਵਿਦਿਆਰਥੀਆਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ…

    Leave a Reply

    Your email address will not be published. Required fields are marked *