ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦੇ ਮੇਲੇ ਅਹਿਮ: ਜੱਸੀ ਸੋਹੀਆਂ ਵਾਲਾ

Spread the love
ਭਾਦਸੋਂ, 28 ਅਗਸਤ (ਜਗਜੀਤ ਸਿੰਘ ਕੈਂਥ )- ਪੰਜਾਬ ਦੀਆਂ ਪੁਰਾਤਨ ਲੋਕ-ਰਵਾਇਤਾਂ ਅਤੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁੜ ਤੋਂ ਤੀਆਂ ਦੇ ਮੇਲੇ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਪੰਜਾਬੀ ਸੱਭਿਆਚਾਰ ਦੀਆਂ ਪੁਰਾਣੀਆਂ ਰੌਣਕਾਂ ਇੱਕ ਵਾਰ ਫਿਰ ਪਰਤਦੀਆਂ ਦਿਖਾਈ ਦੇ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਝੰਬਾਲੀ ਖਾਸ ਵਿਖੇ ਨਗਰ ਦੀਆਂ ਕੁੜੀਆਂ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਗਏ ਤੀਆਂ ਦੇ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੇਲੇ ਦਾ ਰਿਬਨ ਕੱਟ ਕੇ ਰਸਮੀ ਉਦਘਾਟਨ ਕੀਤਾ ਅਤੇ ਸਮਾਗਮ ਵਿੱਚ ਸ਼ਾਮਲ ਮੁਟਿਆਰਾਂ ਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੀਆਂ ਦੇ ਮੇਲੇ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਦਾ ਵਿਲੱਖਣ ਅੰਗ ਹਨ। ਇਨ੍ਹਾਂ ਮੇਲਿਆਂ ਰਾਹੀਂ ਸਾਡੀਆਂ ਧੀਆਂ-ਭੈਣਾਂ ਨੂੰ ਆਪਣੇ ਵਿਰਸੇ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਪੁਰਾਣੀਆਂ ਰਵਾਇਤਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ।ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਸੱਭਿਆਚਾਰਕ ਸਮਾਗਮ ਜਿੱਥੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ, ਉੱਥੇ ਪਿੰਡਾਂ ਦੀਆਂ ਪੁਰਾਣੀਆਂ ਰਵਾਇਤਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਵੀ ਜਿਊਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਤੀਆਂ ਦੇ ਮੇਲੇ ਦੌਰਾਨ ਪਿੰਡ ਦੀਆਂ ਕੁੜੀਆਂ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਮੂਲੀਅਤ ਕਰਦਿਆਂ ਗਿੱਧਾ, ਲੋਕ-ਗੀਤ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਸ ਦਾ ਹਾਜ਼ਰ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ। ਪੂਰਾ ਸਮਾਗਮ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਰੰਗਤਾਂ ਨਾਲ ਰੰਗਿਆ ਨਜ਼ਰ ਆਇਆ।ਇਸ ਮੌਕੇ ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਕਮਲ ਭਾਦਸੋਂ, ਕੁਲਦੀਪ ਸਿੰਘ ਰਹਿਲ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਹਰਿੰਦਰ ਸਿੰਘ ਸਰਪੰਚ ਭੜੀ, ਤਰਨਵੀਰ ਖਨੌੜਾ, ਹਰਜਿੰਦਰ ਸਿੰਘ ਪੋਪਲ, ਅਮਾਮਦੀਨ ਸਕਰਾਲੀ, ਆਪ ਆਗੂ ਲਵਲੀ ਟਿਵਾਣਾ, ਨਿੱਕਾ ਸਿੰਘ ਸਰਪੰਚ, ਦਵਿੰਦਰ ਸਿੰਘ ਟਿਵਾਣਾ, ਨਰਿੰਦਰ ਸਿੰਘ ਟਿਵਾਣਾ, ਜਸਪ੍ਰੀਤ ਸਿੰਘ ਪੰਚ, ਨਿਰਭੈ ਸਿੰਘ ਟਿਵਾਣਾ ਅਤੇ ਹਰਵਿੰਦਰ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *