ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

Spread the love
 ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ।
ਅਮ੍ਰਿਤਸਰ 10 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/04/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ IIM ਨੂੰ ਜਾਂਦੀ ਲਿੰਕ ਰੋਡ ਉੱਪਰ ਪੈਂਦੇ ਪਿੰਡ ਰੱਖਝੀਤਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 05/08/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ। ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *