ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ- ਦਿਓਲ

Spread the love
ਫ਼ਰੀਦਕੋਟ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਸ. ਗੁਰਜੀਤ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੀ ਘੋਸ਼ਣਾ ਅਤੇ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ। ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ http://foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰਾਂ ਨੂੰ ਅਰਜ਼ੀ ਭਰਨ ਤੋਂ ਪਹਿਲਾਂ ਫਾਰਮ ਨਾਲ ਦਿੱਤੀਆਂ ਹਦਾਇਤਾਂ ਧਿਆਨ ਨਾਲ ਪੜ੍ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਅਰਜ਼ੀ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਇਸ ਸਥਿਤੀ ਵਿੱਚ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਰਕਾਰੀ ਪੋਰਟਲ https://ercms.punjab.gov.in  ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ, ਜਿਸ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਲਈ ਜਾਵੇਗੀ। ਬਿਨੈਕਾਰ ਆਪਣੇ ਫਾਰਮ, ਲੋੜੀਂਦੇ ਦਸਤਾਵੇਜ਼ਾਂ ਅਤੇ 100 ਰੁਪਏ ਫੀਸ ਸਮੇਤ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਫ਼ਰੀਦਕੋਟ ਦੇ ਦਫ਼ਤਰ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਅਰਜ਼ੀ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਨੂੰ ਉਸਦੇ ਮੋਬਾਈਲ ਨੰਬਰ ‘ਤੇ ਅਰਜ਼ੀ ਪ੍ਰਾਪਤ ਹੋਣ ਦਾ ਸੁਨੇਹਾ ਅਤੇ ਰਸੀਦ ਨੰਬਰ ਭੇਜਿਆ ਜਾਵੇਗਾ। ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ। ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐਸ.ਸੀ. ਜਾਂ ਜ਼ਿਲ੍ਹਾ ਦਫ਼ਤਰ ਵਿਖੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਵਧੇਰੇ ਜਾਣਕਾਰੀ ਲਈ ਬਿਨੈਕਾਰਾਂ ਨੂੰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ, ਫ਼ਰੀਦਕੋਟ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *