ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਪਿੰਡ ਸੇਵੇਵਾਲਾ ਵਿਖੇ ਕੀਤੀ ਗਈ ਪਬਲਿਕ ਮੀਟਿੰਗ

Spread the love
ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਪਿੰਡ ਸੇਵੇਵਾਲਾ ਵਿਖੇ ਕੀਤੀ ਗਈ ਪਬਲਿਕ ਮੀਟਿੰਗ
ਜੈਤੋ, 26 ਨਵੰਬਰ ( ਗੁਰਦੀਪ ਸਿੰਘ ਢਿੱਲੋਂ ) –   ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਵਿਚਕਾਰ ਸਹਿਯੋਗ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਵੱਲੋਂ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਨੇ ਪਬਲਿਕ ਦੇ ਸਹਿਯੋਗ ਨੂੰ ਵਧਾਉਣ ਲਈ ਪਿੰਡਾਂ, ਸ਼ਹਿਰਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆਂ ਹੈ। ਇਸ ਯਤਨ ਦੇ ਹਿਸੇ ਵਜੋਂ, ਫਰੀਦਕੋਟ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਮੁੱਖ ਅਫਸਰ ਥਾਣਾ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਜਨਤਾ ਨਾਲ ਮੁਲਾਕਾਤ ਕਰਦੇ ਹਨ, ਜਿੱਥੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਦਾ ਹੈ। ਇਹ ਮੀਟਿੰਗਾਂ ਇਸ ਲਈ ਖ਼ਾਸ ਹਨ ਕਿਉਂਕਿ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਸੁਣਨ ਅਤੇ ਤੁਰੰਤ ਹੱਲ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਮੁਹਿੰਮ ‘ਸੰਪਰਕ’ ਦੇ ਤਹਿਤ ਸ਼੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਜੈਤੋ) ਵੱਲੋਂ ਪਿੰਡ ਸੇਵੇਵਾਲਾ ਵਿਖੇ ਪਿੰਡ ਵਾਸੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਉਹਨਾਂ ਵੱਲੋਂ ਪਿੰਡ ਵਾਸੀਆ ਨਾਲ ਉਹਨਾਂ ਨੂੰ ਪੇਸ਼ ਆ ਰਹੀਆਂ ਮੁੱਖ ਸਮੱਸਿਆਵਾ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਪੁਲਿਸ ਪ੍ਰਸ਼ਾਸਨ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉਚਿਤ ਕਾਰਵਾਈ ਕਰੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਉਹਨਾਂ ਦੀ ਸੁਰੱਖਿਆਂ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਹਨਾਂ ਵੱਲੋਂ ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਨੂੰ ਇੱਕਜੁੱਟ ਹੋ ਕੇ ਸਹਿਯੋਗ ਕਰਨ ਸਬੰਧੀ ਅਪੀਲ ਵੀ ਕੀਤੀ ਗਈ। ਇਸ ਸਮੇਂ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ
ਅਫਸਰ ਥਾਣਾ ਜੈਤੋ ਵੀ ਮੌਕੇ ਤੇ ਮੌਜੂਦ ਰਹੇ। ਸੰਪਰਕ ਮੁਹਿਮ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਉਦੇਸ਼ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਬੇਝਿਜਕ ਪੇਸ਼ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਅਤੇ ਪੁਲਿਸ ਸੇਵਾਵਾਂ ਨੂੰ ਹੋਰ ਜ਼ਿੰਮੇਵਾਰ, ਪਾਰਦਰਸ਼ੀ ਅਤੇ ਲੋਕਾਂ ਦੀਆਂ ਉਮੀਦਾਂ ਦੇ ਅਨੁਸਾਰ ਬਣਾਉਣਾ ਹੈ। ਫਰੀਦਕੋਟ ਪੁਲਿਸ ਦੇ ਇਸ ਕਦਮ ਦੀ ਮੁੱਖ ਖਾਸੀਅਤ ਇਹ ਸੀ ਕਿ ਇਸ ਵਿੱਚ ਨੌਜਵਾਨਾਂ ਅਤੇ ਪਿੰਡ ਦੇ ਲੋਕਾਂ ਦੀ ਭਾਗੀਦਾਰੀ ਨੂੰ ਖ਼ਾਸ ਤਰਜੀਹ ਦਿੱਤੀ ਗਈ ਹੈ। ਇਹ ਮੀਟਿੰਗ ਕਮਿਊਨਟੀ ਦੇ ਭਰੋਸੇ ਨੂੰ ਵਧਾਉਣ ਲਈ ਇੱਕ ਮਜ਼ਬੂਤ ਕਦਮ ਸਾਬਿਤ ਹੋਈ, ਜਿਸ ਨਾਲ ਪੁਲਿਸ ਅਤੇ ਪਬਲਿਕ ਦੇ ਵਿਚਕਾਰ ਸਹਿਯੋਗ ਹੋਰ ਮਜਬੂਤ ਹੋਇਆਂ।

More News Youtube Facebook Whatsapp Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *