ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਡੀ.ਐਸ.ਪੀ(ਜੈਤੋਂ) ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਜੈਤੋ ਵਿਖੇ ਕੀਤੀ ਗਈ ਪਬਲਿਕ ਮੀਟਿੰਗ

Spread the love
ਜੈਤੋ, 20 ਨਵੰਬਰ (ਮਨਜੀਤ ਸਿੰਘ ਢੱਲਾ)- ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਵਿਚਕਾਰ ਸਹਿਯੋਗ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਨੇ ਪਬਲਿਕ ਦੇ ਸਹਿਯੋਗ ਨੂੰ ਵਧਾਉਣ ਲਈ ਪਿੰਡਾਂ, ਸ਼ਹਿਰਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆਂ ਹੈ। ਇਸ ਯਤਨ ਦੇ ਹਿਸੇ ਵਜੋਂ, ਫਰੀਦਕੋਟ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਮੁੱਖ ਅਫਸਰ ਥਾਣਾ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਜਨਤਾ ਨਾਲ ਮੁਲਾਕਾਤ ਕਰਦੇ ਹਨ, ਜਿੱਥੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਹੁੰਦੀ ਹੈ। ਇਹ ਮੀਟਿੰਗਾਂ ਇਸ ਲਈ ਖ਼ਾਸ ਹਨ ਕਿਉਂਕਿ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਸੁਣਨ ਅਤੇ ਤੁਰੰਤ ਹੱਲ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਮੁਹਿੰਮ ‘ਸੰਪਰਕ’ ਦੇ ਤਹਿਤ ਸ਼੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਜੈਤੋ) ਵੱਲੋਂ ਜੈਤੋਂ ਵਿਖੇ ਟਰੱਕ ਯੂਨੀਅਨ ਦੇ ਮੈਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਬੇਝਿਜਕ ਪੇਸ਼ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਅਤੇ ਪੁਲਿਸ ਸੇਵਾਵਾਂ ਨੂੰ ਹੋਰ ਜ਼ਿੰਮੇਵਾਰ, ਪਾਰਦਰਸ਼ੀ ਅਤੇ ਲੋਕਾਂ ਦੀਆਂ ਉਮੀਦਾਂ ਦੇ ਅਨੁਸਾਰ ਬਣਾਉਣਾ ਹੈ। ਇਸ ਦੌਰਾਨ ਮੌਜੂਦ ਲੋਕਾਂ ਵੱਲੋਂ ਆਪਣੀਆਂ ਮੁੱਖ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ।
ਡੀ.ਐਸ.ਪੀ ਜੈਤੋ ਵੱਲੋਂ ਲੋਕਾਂ ਨੂੰ ਯਕੀਨ ਦਵਾਇਆ ਕਿ ਪੁਲਿਸ ਪ੍ਰਸ਼ਾਸਨ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉਚਿਤ ਕਾਰਵਾਈ ਕਰੇਗਾ। ਇਹ ਮੀਟਿੰਗ ਕਮਿਊਨਟੀ ਦੇ ਭਰੋਸੇ ਨੂੰ ਵਧਾਉਣ ਲਈ ਇੱਕ ਮਜ਼ਬੂਤ ਕਦਮ ਸਾਬਿਤ ਹੋਈ, ਜਿਸ ਨਾਲ ਪੁਲਿਸ ਅਤੇ ਪਬਲਿਕ ਦੇ ਵਿਚਕਾਰ ਸਹਿਯੋਗ ਹੋਰ ਮਜਬੂਤ ਹੋਇਆਂ।

 

More News

Whatsapp

Youtube

Facebook

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *