ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਸ਼ਰਾਬ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 8 ਕਾਬੂ

Spread the love
ਜਗਰਾਉਂ 10ਅਗਸਤ ( ਜਸਵਿੰਦਰ ਸਿੰਘ ਡਾਂਗੀਆ) ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 8 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਨਸ਼ੀਲੀ ਸ਼ਰਾਬ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪਹਿਲਾ ਮਾਮਲਾ: ਥਾਣਾ ਦਾਖਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਅਲਟੋ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਕਾਰ ਵਿੱਚ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਚਹਿੜਚੱਕ ਅਤੇ ਜੀਤ ਸਿੰਘ ਜੰਟਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਕੋਕਰੀ ਕਲਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਮੁਤਾਬਕ ਕਾਰ ਵਿੱਚੋਂ ਚੰਡੀਗੜ੍ਹ ਵਿੱਚ ਵਿਕਣ ਵਾਲੀ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ।ਦੂਜਾ ਮਾਮਲਾ: ਥਾਣਾ ਸਿੱਧਵਾਂ ਬੇਟ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਮਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਵਿਰਕ ਨੂੰ ਗ੍ਰਿਫ਼ਤਾਰ ਕੀਤਾ।ਤੀਜਾ ਮਾਮਲਾ: ਥਾਣਾ ਸਿੱਧਵਾਂ ਬੇਟ ਪੁਲਿਸ ਨੇ ਇੱਕ ਹੋਰ ਕਾਰਵਾਈ ਦੌਰਾਨ 2 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਰੇਸ਼ਮ ਸਿੰਘ ਉਰਫ਼ ਮੇਸੂ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਪਰਜੀਆ ਬਿਹਾਰੀਪੁਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਮਧੇਪੁਰ ਨੂੰ ਕਾਬੂ ਕੀਤਾ।ਚੌਥਾ ਮਾਮਲਾ: ਥਾਣਾ ਜੋਧਾਂ ਪੁਲਿਸ ਨੇ ਛਾਪੇਮਾਰੀ ਦੌਰਾਨ 16 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਸੁਖਦੀਪ ਸਿੰਘ ਸਿੱਪ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਲੰਮਾ ਅਤੇ ਗੁਰਪ੍ਰੀਤ ਸਿੰਘ ਗੋਰਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਣੂਕੇ ਨੂੰ ਗ੍ਰਿਫ਼ਤਾਰ ਕੀਤਾ।ਪੰਜਵਾਂ ਮਾਮਲਾ: ਥਾਣਾ ਸਿੱਧਵਾਂ ਬੇਟ ਪੁਲਿਸ ਨੇ 10 ਨਸ਼ੀਲੀਆਂ ਗੋਲੀਆਂ ਸਮੇਤ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਤਲਵੰਡੀ ਨੂੰ ਕਾਬੂ ਕੀਤਾ।ਪੁਲਿਸ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਦਿਹਾਤੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *