ਨਸ਼ਾ ਮੁਕਤੀ ਸਿਰਫ਼ ਯਾਤਰਾ ਨਾਲ ਨਹੀਂ,ਠੋਸ ਕਾਰਵਾਈ ਨਾਲ ਸੰਭਵ:ਅਜੇ ਮੰਗੂਪੁਰ 

Spread the love
ਨਵਾਂਸ਼ਹਿਰ ,23 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ਵਿੱਚ ਚੱਲ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸੰਦਰਭਵਿੱਚ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਹਰ ਗੰਭੀਰ ਅਤੇ ਇਮਾਨਦਾਰ ਯਤਨ ਦਾ ਸਵਾਗਤ ਹੋਣਾ ਚਾਹੀਦਾ ਹੈ ਪਰ ਪੰਜਾਬ ਨੂੰ ਸਿਰਫ਼ ਸਿਆਸੀ ਯਾਤਰਾਵਾਂ ਅਤੇ ਦੇਸ਼-ਪ੍ਰਤਿਦੇਸ਼ ਦੀ ਰਾਜਨੀਤੀ ਨਾਲ ਨਹੀਂ ਸਗੋਂ ਸਥਾਈ ਅਤੇ ਠੋਸ ਨੀਤੀਆਂ ਰਾਹੀਂ ਨਸ਼ਾ ਮੁਕਤੀ ਵੱਲ ਅੱਗੇ ਲਿਜਾਇਆ ਜਾ ਸਕਦਾ ਹੈ  ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਬਿਹਤਰ ਸਿੱਖਿਆ ਖੇਡ ਸਹੂਲਤਾਂ ਹੁਨਰ ਵਿਕਾਸ ਮਾਨਸਿਕ ਸਿਹਤ ਸਹਾਇਤਾ ਅਤੇ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਕਾਂਗਰਸ ਸੇਵਾ ਦਲ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਵਿਚਕਾਰ ਜਾ ਕੇ ਨਸ਼ਿਆਂ ਦੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਸਰਕਾਰਾਂ ਦੇ ਸਾਹਮਣੇ ਠੋਸ ਅਤੇ ਵਿਹਾਰਕ ਸੁਝਾਅ ਵੀ ਰੱਖਣੇ ਚਾਹੀਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਕੰਮਾਂਤਰੀ ਸਰਹੱਦ ਨੂੰ ਦੇਖਦੇ ਹੋਏ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਸਿਰਫ਼ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਸਗੋਂ ਕੇਂਦਰ ਅਤੇ ਰਹੱਦ ਨੂੰ ਸੂਬਾ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ ਇਸ ਲਈ ਕੇਂਦਰ ਸਰਕਾਰ ਨੂੰ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਰੋਕਣ ਡਰੋਨਾਂ ਰਾਹੀਂ ਹੋਣ ਵਾਲੀ ਤਸਕਰੀ ਤੇ ਪ੍ਰਭਾਵਸ਼ਾਲੀ ਕਾਬੂ ਪਾਉਣ ਅਤੇ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲਿਸ ਵਿਚਕਾਰ ਬਿਹਤਰ ਤਾਲਮੇਲ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਇਸ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪਹਿਲ ਹੋਣਾ ਚਾਹੀਦਾ ਹੈ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਲਈ ਵਿਸ਼ੇਸ਼ ਨਸ਼ਾ ਪੁਨਰਵਾਸ ਪੈਕੇਜ ਨੌਜਵਾਨਾਂ ਲਈ ਰੋਜ਼ਗਾਰ ਅਤੇ ਹੁਨਰ ਵਿਕਾਸ ਪ੍ਰੋਗਰਾਮ ਪਿੰਡ ਪਿੰਡ ਵਿਸਥਾਰ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਪ੍ਰਣਾਲੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ  ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਆ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਆਪਣੇ ਪੱਧਰ ਤੇ ਸਮਾਜਿਕ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਤੇ ਵਿਚਾਰ ਕਰੇਗਾ ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਇਸ ਦੇ ਨੌਜਵਾਨਾਂ ਨਾਲ ਜੁੜਿਆ ਹੋਇਆ ਹੈ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਤੇ ਦੋਸ਼ ਲਗਾਉਣ ਦੀ ਬਜਾਏ ਇਸ ਪੀੜ੍ਹੀ ਨੂੰ ਸੁਰੱਖਿਅਤ ਸਿੱਖਿਅਤ ਰੋਜ਼ਗਾਯੁਕਤਾ ਅਤੇ ਕੇ ਕੰਮ ਕਰਨਾ ਚਾਹੀਦਾ ਹੈ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *