ਨਸ਼ਾ ਮੁਕਤ ਪੰਜਾਬ ਦੇ ‘ਆਪ’ ਸਰਕਾਰ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ: ਕਾਲੇਵਾਲ ਨੌਜਵਾਨ ਨਸ਼ਿਆਂ ਦੀ ਲਪੇਟ ’ਚ, ਸਰਕਾਰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਵਿੱਚ ਕਰ ਰਹੀ ਕਾਰਵਾਈ

Spread the love
ਕੁਰਾਲੀ 14 ਸਤੰਬਰ (ਜਗਦੇਵ ਸਿੰਘ )ਹਲਕਾ ਖਰੜ ਦੇ ਅਧੀਨ ਪੈਂਦੇ ਪਿੰਡ ਮੁੰਧੋ ਸੰਗਤੀਆਂ ਵਿਖੇ ਰੱਖੇ ਗਏ ਰਾਜਨੀਤਿਕ ਇਕੱਠ ਵਿੱਚ ਸੰਬੋਧਨ ਕਰਦੇ ਹੋਏ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਮੈਂਬਰ ਐਸਜੀਪੀਸੀ ਅਤੇ ਸੀਨੀਅਰ ਭਾਜਪਾ ਆਗੂ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਨਸ਼ਾ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਨਸ਼ਾ ਤਸਕਰਾਂ ਦੇ ਵੱਡੇ ਨੈੱਟਵਰਕਾਂ ’ਤੇ ਕਾਰਵਾਈ ਕਰਕੇ ਨਤੀਜੇ ਪੰਜਾਬ ਦੀ ਜਨਤਾ ਨੂੰ ਦਿਖਾਏ।ਕਾਲੇਵਾਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਜਵਾਬ ਦੇਵੇ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਲਈ ਕੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਫੋਟੋਆਂ ਅਤੇ ਪ੍ਰਚਾਰ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਪੰਜਾਬ ਦੀ ਜਵਾਨੀ ਦਾ ਭਵਿੱਖ ਦਾਅ ’ਤੇ ਹੈ। ਭਾਜਪਾ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।ਇਸ ਮੌਕੇ ਸਰਪੰਚ ਚਰਨਜੀਤ ਸਿੰਘ, ਨੰਬਰਦਾਰ ਬਲਵੰਤ ਸਿੰਘ, ਸਰਕਲ ਪ੍ਰਧਾਨ ਮੋਹਿਤ ਪੰਡਿਤ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਬਚਨ ਸਿੰਘ, ਮੇਜਰ ਸਿੰਘ, ਗਰੁਮੁਖ ਸਿੰਘ, ਮੁਖਤਿਆਰ ਸਿੰਘ, ਰਾਜਵੀਰ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਰਣਧੀਰ ਸਿੰਘ, ਅਮਨ ਨੰਗਲ, ਹਰਪ੍ਰੀਤ ਸਿੰਘ ਲਖਨੌਰ ਹਾਜ਼ਿਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *