ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ‘ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ

Spread the love
ਬਲਾਚੌਰ , 23 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸੀਨੀਅਰ ਆਗੂ ਅਤੇ ਹਲਕ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਪੰਜਾਬ ਸਰਕਾਰ ‘ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਚਿੰਤਾਵਾਂ ਬਰਕਰਾਰ ਹਨ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੇ ਗੰਭੀਰ ਲੋਕ ਮੁੱਦਿਆਂ ‘ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ, ਵੱਖ-ਵੱਖ ਜਥੇਬੰਦੀਆਂ ਅਤੇ ਪੰਜਾਬ ਦੀ ਸਮੂਹ ਲੀਡਰਸ਼ਿਪ ਨੂੰ ਇਕੱਠੇ ਹੋ ਕੇ ‘ਪੰਜਾਬ ਮੰਗਦਾ ਹੈ ਇਨਸਾਫ਼’ ਮੁਹਿੰਮ ਤਹਿਤ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸੇਠੀ ਸਰਪੰਚ ਥੋਪੀਆ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਅਤੇ ਲੋਕ ਜਾਗਰੂਕਤਾ ਮੁਹਿੰਮਾਂ ਚਲਾ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵਿਆਪਕ ਉਪਰਾਲੇ ਕਰਨ ਦੀ ਲੋੜ ਹੈ। ਸੇਠੀ ਥੋਪਿਆ ਕਿ ਪੰਜਾਬ ਦਾ ਆਮ ਨਾਗਰਿਕ ਸਰਕਾਰ ਤੋਂ ਕਈ ਗੰਭੀਰ ਮੁੱਦਿਆਂ ‘ਤੇ ਸਪੱਸ਼ਟ ਜਵਾਬ ਮੰਗ ਰਿਹਾ ਹੈ। ਸੇਠੀ ਸਰਪੰਚ ਥੋਪੀਆ ਖਾਲਸਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਸਿਆਸੀ ਮੁੱਦਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਨਾਲ ਜੁੜਿਆ ਗੰਭੀਰ ਸਮਾਜਿਕ ਮਸਲਾ ਹੈ। ਇਸ ਲਈ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ, ਨਸ਼ਾ ਛੁਡਾਊ ਪ੍ਰਬੰਧਾਂ ਅਤੇ ਨੌਜਵਾਨਾਂ ਲਈ ਜਾਗਰੂਕਤਾ ਮੁਹਿੰਮਾਂ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਤੰਤਰਿਕ ਢੰਗ ਨਾਲ ਆਪਣੇ ਸਵਾਲ ਸਰਕਾਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸਵਾਲ ਪੰਜਾਬ ਦੇ ਹਨ ਅਤੇ ਇਨ੍ਹਾਂ ਸਵਾਲਾਂ ਦੇ ਜਵਾਬ ਪੰਜਾਬ ਦੀ ਸਰਕਾਰ ਨੂੰ ਦੇਣੇ ਪੈਣਗੇ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *