ਨਸ਼ਾ ਮੁਕਤ ਪੰਜਾਬ ਲਈ ਸਮਾਜ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ: ਦੀਪਕ ਸ਼ਰਮਾ

Spread the love
ਫਿਰੋਜ਼ਪੁਰ 28 ਸਤੰਬਰ (ਅਸ਼ੋਕ ਭਾਰਦਵਾਜ) ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਰਾਜਸਥਾਨ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਜਨਲਾਲ ਸ਼ਰਮਾ ਜੀ ਦੇ ਹਲਕਾ ਗੁਰੂ ਹਰ ਸਹਾਏ ਪਹੁੰਚਣ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।ਦੀਪਕ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਾ ਸਿਰਫ਼ ਇੱਕ ਵਿਅਕਤੀ ਜਾਂ ਪਰਿਵਾਰ ਨੂੰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਰਗੀਆਂ ਪਹਿਲਕਦਮੀਆਂ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜ ਕੁਮਾਰ ਕਾਕਾ ਸਹਿਗਲ, ਮੰਡਲ ਪ੍ਰਧਾਨ ਕਾਰਜ ਸਿੰਘ, ਰਾਸ਼ਟਰੀ ਸੇਵਾ ਸੰਘ ਨਰੇਸ਼ ਸਿਕਰੀ, ਕੁਲਦੀਪ ਕੰਬੋਜ, ਡਾਕਟਰ ਓਮ ਪ੍ਰਕਾਸ਼ ਅਤੇ ਹਰਚਰਨ ਭੰਡਾਰੀ ਜੀ ਵੀ ਮੌਜੂਦ ਸਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *