ਰਾਮਪੁਰਾ ਫੂਲ 13 ਸਤੰਬਰ, ਜਸਪਾਲ ਪਾਲੀ=ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਤਹਿਤ ‘ਮਾਨ ਸਰਕਾਰ’ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਬਠਿੰਡਾ ਵਿਖੇ ‘ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੇ ਓ.ਐੱਸ.ਡੀ. ਸ੍ਰ. ਰਾਜਵੀਰ ਸਿੰਘ ਘੁੰਮਣ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।‘ਯੂਥ ਰਨ 2026’ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਇਸ ਦੌੜ ਵਿੱਚ 20 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਓ.ਐੱਸ.ਡੀ. ਸ੍ਰ. ਰਾਜਵੀਰ ਸਿੰਘ ਘੁੰਮਣ ਨੇ ਨੌਜਵਾਨਾਂ ਵਿੱਚ ਜੋਸ਼ ਭਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਚੇਅਰਮੈਨ ਮਾਰਕਫੈੱਡ ਪੰਜਾਬ ਸ੍ਰ. ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ‘ਮਾਨ ਸਰਕਾਰ’ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਛੇਵੇਂ ਦਰਿਆ ਵਿੱਚੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧੇਗੀ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਮੁੜ ਆਪਣੀਆਂ ਪ੍ਰਸਿੱਧ ਖੇਡਾਂ ਕਬੱਡੀ, ਕ੍ਰਿਕਟ, ਹਾਕੀ, ਫੁੱਟਬਾਲ, ਰੱਸਾਕਸ਼ੀ, ਘੋਲ ਅਤੇ ਦੌੜਾਂ ਵੱਲ ਆਕਰਸ਼ਿਤ ਹੋਵੇਗੀ।ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ‘ਮਾਨ ਸਰਕਾਰ’ ਸੂਬੇ ਦੀ ਉਹ ਸਰਕਾਰ ਹੈ ਜਿਸ ਨੇ ਪਹਿਲੇ ਦਿਨ ਤੋਂ ਹੀ ਨੌਜਵਾਨਾਂ ਦੀ ਤਰੱਕੀ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਨੂੰ ਤਰਜੀਹ ਦਿੱਤੀ ਹੈ। ਸਰਕਾਰ ਵੱਲੋਂ ਵੱਖ-ਵੱਖ ਖੇਡ ਸਮਾਗਮਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਮਵਰ ਖਿਡਾਰੀਆਂ ਅਤੇ ਪਹਿਲਵਾਨਾਂ ਵੱਲੋਂ ਵੀ ਮਾਨਯੋਗ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ, ਤੰਦਰੁਸਤ ਅਤੇ ਖੇਡਾਂ ਵਿੱਚ ਮੋਹਰੀ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ।ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਿੱਚ ਆਪਣਾ ਯੋਗਦਾਨ ਪਾਉਣ।






