– ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਵਾਲੇ ਆਪ ਦੇ ਨੌਜਵਾਨ ਆਗੂਆਂ ਸਨਮਾਨ -15 ਅਗਸਤ ਦੇ ਸਮਾਗਮ ਮੌਕੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ 

Spread the love
ਧਨੌਲਾ 18 ਅਗਸਤ (ਹਰਦੀਪ ਹੈਰੀ) ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਵਧੀਆ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ 15 ਅਗਸਤ ਦੇ ਵਿਸ਼ੇਸ਼ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਲਕਾ ਵਾਈਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਸਤਨਾਮ,ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਗੱਗੂ ਬਲਿੰਗ ਤੇ  ਕਰਮਜੀਤ ਸਿੰਘ ਨੂੰ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ।ਇਸ ਮੌਕੇ ਅਮ੍ਰਿਤਪਾਲ ਸਿੰਘ ਦੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਵੀ ਸ਼ਲਾਘਾ ਕੀਤੀ ਗਈ। ਉਹ ਇੱਕ ਸਰਗਰਮ ਸਮਾਜ ਸੇਵੀ ਅਤੇ ਨੌਜਵਾਨ ਆਗੂ ਵਜੋਂ ਸਮਾਜਿਕ ਮੁੱਦਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਅਪਣਾਉਣ ਅਤੇ ਸਮਾਜ ਦੀ ਬਿਹਤਰੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਗੱਗੂ ਬਲਿੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *