ਨਹਿਰ ਵਿੱਚ ਡੁੱਬੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ ਦੀ ਲਾਸ਼ 9 ਦਿਨਾਂ ਬਾਅਦ ਬਰਾਮਦ, ਗ਼ਮਗੀਨ ਮਾਹੌਲ ‘ਚ ਹੋਇਆ ਸੰਸਕਾਰ

Spread the love
ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦਾ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ ਵਿੱਚ ਡਿੱਗ ਗਿਆ ਸੀ, ਦੀ ਲਾਸ਼ ਆਖਰਕਾਰ 9 ਦਿਨਾਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਨਹਿਰ ਦੇ ਸੈਫਨ ਵਿੱਚੋਂ ਬਰਾਮਦ ਹੋ ਗਈ ਹੈ। ਪ੍ਰਸ਼ਾਸਨ ਨੇ ਬਲਾਚੌਰ ਦੇ ਸਿਵਿਲ ਹਸਪਤਾਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਸ ਤੋਂ ਬਾਅਦ ਅੱਜ ਨਮ ਅੱਖਾਂ ਨਾਲ ਪਿੰਡ ਚਾਹਲਾਂ ਦੇ ਸ਼ਮਸ਼ਾਨਘਾਟ ਵਿਖੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਲਾਸ਼ ਨਾ ਮਿਲਣ ਕਾਰਨ ਇਲਾਕਾ ਨਿਵਾਸੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਸੀ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਸ਼ੁਰੂਆਤ ਵਿੱਚ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਨਿਖਿਲ ਨੂੰ ਲੱਭਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਗਏ, ਜਿਸ ਕਾਰਨ ਹਾਰ ਕੇ ਪਰਿਵਾਰ ਨੂੰ ਆਪਣੇ ਪੱਧਰ ‘ਤੇ ਨਿੱਜੀ ਖਰਚਾ ਕਰਕੇ ਗੋਤਾਖੋਰ ਬੁਲਾਉਣੇ ਪਏ ਸਨ। ਇਸ ਨਾਕਾਮੀ ਦੇ ਖ਼ਿਲਾਫ਼ ਬੀਤੇ ਦਿਨੀਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਗਣਾ ਪੁੱਲ ਦੇ ਹੇਠਾਂ ਸਾਂਝੇ ਤੌਰ ‘ਤੇ ਇਕੱਠੇ ਹੋ ਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਸੀ ਅਤੇ ਤਿੱਖੇ ਸੰਘਰਸ਼ ਦਾ ਅਲਟੀਮੇਟਮ ਦਿੱਤਾ ਸੀ। ਦੂਜੇ ਪਾਸੇ ਡੀ ਐਸ ਪੀ ਬਲਾਚੌਰ ਹੇਮੰਤ ਮਲਹੋਤਰਾ ਨੇ ਦੱਸਿਆ ਸੀ ਕਿ ਪਾਣੀ ਦਾ ਵਹਾਅ ਤੇਜ਼ ਅਤੇ ਪਾਣੀ ਜ਼ਿਆਦਾ ਠੰਡਾ ਹੋਣ ਕਰਕੇ ਲਾਸ਼ ਲੱਭਣ ਵਿੱਚ ਮੁਸ਼ਕਿਲਾਂ ਆ ਰਹੀਆਂ ਸਨ।ਇਸ ਦੁਖਦਾਈ ਘੜੀ ਵਿੱਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ , ਸਥਾਨਕ ਪ੍ਰਸ਼ਾਸਨ ਅਤੇ ਸਮਾਜਿਕ ਆਗੂਆਂ ਵੱਲੋਂ ਲਗਾਤਾਰ ਜੱਦੋ-ਜਹਿਦ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਸਫਲਤਾ ਮਿਲੀ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੀੜਤ ਪਰਿਵਾਰਕ ਮੈਂਬਰਾਂ ਵੱਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਦਿਲਬਾਗ ਰਾਏ ਸਾਬਕਾ ਐਮ ਸੀ ਮਹਿੰਦੀਪੁਰ, ਡੀ ਐਸ ਪੀ ਹੇਮੰਤ  ਮਲਹੋਤਰਾ ਅਤੇ ਸਰਪੰਚ ਕੁਲਵੰਤ ਸਿੰਘ ਚਾਹਲਾਂ ਅਤੇ ਸਥਾਨਕ ਪ੍ਰਸ਼ਾਸਨ ਦਾ ਇਸ ਔਖੀ ਘੜੀ ਵਿੱਚ ਸਾਥ ਦੇਣ ਅਤੇ ਲਗਾਤਾਰ ਕੀਤੇ ਯਤਨਾਂ ਲਈ ਧੰਨਵਾਦ ਕੀਤਾ ਗਿਆ। ਅੱਜ ਸਿਵਲ ਹਸਪਤਾਲ ਬਲਾਚੌਰ ਵਿਖੇ ਲਾਸ਼ ਦਾ ਪੋਸਟਮਾਰਟਮ ਕਰਾਉਣ ਬਾਅਦ ਨਿਖਿਲ ਦਾ ਸੰਸਕਾਰ ਉਸ ਦੇ ਜੱਦੀ ਪਿੰਡ ਚਾਹਲਾਂ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਇਲਾਕੇ ਭਰ ਤੋਂ ਰਿਸ਼ਤੇਦਾਰ ਅਤੇ ਸੱਜਣ ਮਿੱਤਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *