ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

Spread the love
ਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਲਗਾਤਾਰ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਦੰਦਰਾਲਾ ਢੀਂਡਸਾ ਅਤੇ ਬਿਸ਼ਨਗੜ੍ਹ ਤੋਂ ਤੀਰਥ ਯਾਤਰਾ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਹੁਣ ਤੱਕ ਨਾਭਾ ਹਲਕੇ ਦੇ 125 ਬੂਥਾਂ ਤੋਂ 125 ਬੱਸਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯਾਤਰਾ ਦੇ ਨਵੇਂ ਰੂਟਾਂ ਤਹਿਤ ਸਨਾਤਨ ਧਰਮ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਸ੍ਰੀ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੇ ਦਰਸ਼ਨ ਵੀ ਨਾਭਾ ਹਲਕੇ ਦੇ ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਗਾਇਕ ਕਰਮਾ ਟੌਪਰ, ਸੰਦੀਪ ਸਿੰਘ ਸੋਨੀ ਸਰਪੰਚ ਦੰਦਰਾਲਾ ਢੀਂਡਸਾ, ਸੁਖਵਿੰਦਰ ਸਿੰਘ ਸੁੱਖੀ ਸਰਪੰਚ ਬਿਸ਼ਨਗੜ੍ਹ, ਯੂਥ ਆਗੂ ਦਵਿੰਦਰ ਸਿੰਘ ਬਿਸ਼ਨਗੜ੍ਹ, ਰਣਧੀਰ ਸਿੰਘ ਢੀਂਡਸਾ, ਬਲਜੀਤ ਸਿੰਘ ਪੰਚ, ਅਵਤਾਰ ਸਿੰਘ ਪੰਚ ਅਤੇ ਹੋਰ ਪਿੰਡ ਵਾਸੀ ਪਤਵੰਤੇ ਸੱਜਣਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।ਫੋਟੋ ਕੈਪਸ਼ਨ: ਪਿੰਡ ਦੰਦਰਾਲਾ ਢੀਂਡਸਾ ਅਤੇ ਬਿਸ਼ਨਗੜ੍ਹ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ਪਿੰਡ ਵਾਸੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *