ਨਾਭਾ ਬਲਾਕ ਦੇ ਪਿੰਡ ਮਟੋਰੜਾ ਤੇ ਵਜੀਦੜੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਦਿਖਾਈ

Spread the love
ਭਾਦਸੋਂ, 17 ਅਗਸਤ ( ਜਗਜੀਤ ਸਿੰਘ ਕੈਂਥ ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਮਹਾਨ ਫਲਸਫ਼ੇ ’ਤੇ ਆਧਾਰਿਤ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲ਼ਕਾ ਨਾਭਾ ਦੇ ਪਿੰਡ ਮਟੋਰੜਾ ਅਤੇ ਵਜੀਦੜੀ ਵਿਖੇ ਵੀ ਦਸਤਾਵੇਜ਼ੀ ਦਿਖਾਈ ਗਈ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਪਹੁੰਚੇ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਪ੍ਰਭੂ ਭਗਤੀ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਮਹਾਨ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਉੱਚੇ ਆਦਰਸ਼ਾਂ ਨਾਲ ਜੋੜਨਾ ਹੈ। ਦਸਤਾਵੇਜ਼ੀ ਵਿੱਚ ਗੁਰੂ ਸਾਹਿਬ ਵੱਲੋਂ ਮਨੁੱਖਤਾ ਨੂੰ ਦਿੱਤੇ ਗਏ ਬਰਾਬਰੀ, ਭਾਈਚਾਰੇ, ਪ੍ਰੇਮ ਅਤੇ ਭੇਦਭਾਵ ਰਹਿਤ ਸਮਾਜ ਸਿਰਜਣ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਮਟੋਰੜਾ ਅਤੇ ਵਜੀਦੜੀ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਵਿੱਚ ਵੀ ਬੇਹੱਦ ਮਹੱਤਵਪੂਰਨ ਅਤੇ ਪ੍ਰਸੰਗਿਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਵਿਚਾਰਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਸੰਦੇਸ਼ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ। ਲੋਕਾਂ ਵੱਲੋਂ ਦਸਤਾਵੇਜ਼ੀ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ ਗਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *