ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਹਿਵਾਸਣਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਝਲਕ ਪੇਸ਼

Spread the love
ਅੰਮ੍ਰਿਤਸਰ, 11 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਮਾਨਯੋਗ ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ ਦੌਰਾਨ ਸਟੇਟ ਆਫਟਰ ਕੇਅਰ ਹੋਮ ਅਤੇ ਕਮਿਊਨਿਟੀ ਹੋਮ ਦੀਆਂ ਸਹਿਵਾਸਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗਰੁੱਪ ਡਾਂਸ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਾਰੇ ਮਹਿਮਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਇਸ ਮੌਕੇ ਸਹਿਵਾਸਣਾਂ ਵੱਲੋਂ ਆਪਣੇ ਹੱਥੀਂ ਦੁਪੱਟਿਆਂ ’ਤੇ ਗੋਟਾ-ਪੱਟੀ ਦਾ ਕੰਮ ਕਰਕੇ ਉਨ੍ਹਾਂ ਨੂੰ ਸੁੰਦਰ ਰੂਪ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਰੱਖੜੀਆਂ ਅਤੇ ਪੱਖੀਆਂ ਨੂੰ ਵੀ ਸੱਭਿਆਚਾਰਕ ਢੰਗ ਨਾਲ ਸਜਾਇਆ ਗਿਆ। ਵਿਸ਼ੇਸ਼ ਜ਼ਰੂਰਤਾਂ ਵਾਲੀਆਂ ਸਹਿਵਾਸਣਾਂ ਵੱਲੋਂ ਹੱਥੀਂ ਤਿਆਰ ਕੀਤੀ ਗਈ ਪੇਂਟਿੰਗ ਵੀ ਮੁੱਖ ਮਹਿਮਾਨ ਨੂੰ ਭੇਟ ਕੀਤੀ ਗਈ।ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਸਹਿਵਾਸਣਾਂ ਨੂੰ ਸੈਨੇਟਰੀ ਪੈਡ ਅਤੇ ਖੀਰ-ਪੂੜੇ ਵੀ ਵੰਡੇ ਗਏ। ਮੁੱਖ ਮਹਿਮਾਨ ਸ੍ਰੀਮਤੀ ਪ੍ਰਗਤੀ ਸੇਠੀ ਨੇ ਸਹਿਵਾਸਣਾਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੈਕਟਰੀ, ਰੈਡ ਕਰਾਸ; ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ; ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਤਰੁਨਜੀਤ ਸਿੰਘ; ਜਗਤ ਜਯੋਤੀ ਵੈਲਫੇਅਰ ਸੁਸਾਇਟੀ ਦੇ ਮੈਂਬਰ; ਸੁਪਰਡੈਂਟ ਹੋਮਜ਼ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।ਤੀਆਂ ਦੇ ਇਸ ਤਿਉਹਾਰ ਨੇ ਨਾਰੀ ਨਿਕੇਤਨ ਦੀਆਂ ਸਹਿਵਾਸਣਾਂ ਨੂੰ ਪੰਜਾਬੀ ਸੱਭਿਆਚਾਰ, ਲੋਕ ਪਰੰਪਰਾਵਾਂ ਅਤੇ ਤਿਉਹਾਰਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋਇਆ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *