ਨਿਸ਼ਾਨ ਯਾਤਰਾ ਦਾ ਮੁੱਖ ਉਦੇਸ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਨਾ ਹੈ–ਹਰੀਸ਼ ਗੋਸ਼ਾ , ਪੰਚ ਮੁਖੀ ਹਨੁੰਮਾਨ ਅਤੇ ਸ਼ਨੀ ਦੇਵ ਮੰਦਰ ਵੱਲੋਂ 30ਵੀਂ ਨਿਸ਼ਾਨ ਯਾਤਰਾ

Spread the love
ਤਪਾ ਮੰਡੀ, 24 ਅਗਸਤ (ਗੋਲਡੀ ਵਿਆਸ): ਸਥਾਨਕ ਪੰਚ ਮੁਖੀ ਹਨੁੰਮਾਨ ਅਤੇ ਸ਼ਨੀ ਦੇਵ ਮੰਦਰ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ 30ਵੀਂ ਨਿਸ਼ਾਨ ਯਾਤਰਾ ਕੱਢੀ ਗਈ। ਇਹ ਧਾਰਮਿਕ ਯਾਤਰਾ ਰਾਕੇਸ਼ ਸਿੰਗਲਾ ਪੁੱਤਰ ਮੋਹਨ ਲਾਲ ਸਿੰਗਲਾ ਦੇ ਨਿਵਾਸ ਸਥਾਨ ਤੋਂ ਸ਼ੁਰੂ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਨਿਸ਼ਾਨ ਯਾਤਰਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਹੁੰਦੀ ਹੋਈ ਸ਼੍ਰੀ ਖਾਟੂ ਸ਼ਿਆਮ ਮੰਦਰ ਵਿਖੇ ਪਹੁੰਚੀ। ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਭਗਵਾਨ ਸ਼੍ਰੀ ਖਾਟੂ ਸ਼ਿਆਮ ਜੀ ਦੇ ਜੈਕਾਰੇ ਲਗਾਏ ਗਏ ਅਤੇ ਭਗਤੀਮਈ ਮਾਹੌਲ ਬਣਿਆ ਰਿਹਾ। ਮੰਦਰ ਵਿਖੇ ਪਹੁੰਚਣ ਉਪਰੰਤ ਪਰਿਵਾਰ ਵੱਲੋਂ ਸ਼ਰਧਾ ਨਾਲ ਨਿਸ਼ਾਨ ਚੜ੍ਹਾਇਆ ਗਿਆ। ਇਸ ਤੋਂ ਬਾਅਦ ਸ਼ਰਧਾਲੂਆਂ ਵੱਲੋਂ ਆਰਤੀ ਕੀਤੀ ਗਈ ਅਤੇ ਸ਼੍ਰੀ ਸ਼ਿਆਮ ਬਾਬਾ ਦਾ ਗੁਣਗਾਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।ਇਸ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੇ ਸ਼ਰਧਾਲੂਆਂ ਅਤੇ ਸਮਾਜ ਸੇਵੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰਬੰਧਕ ਹਰੀਸ਼ ਕੁਮਾਰ ਗੋਸ਼ਾ ਨੇ ਦੱਸਿਆ ਕਿ ਨਿਸ਼ਾਨ ਯਾਤਰਾ ਦਾ ਮੁੱਖ ਉਦੇਸ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਨਾ ਅਤੇ ਸ਼ਹਿਰ ਵਾਸੀਆਂ ਨੂੰ ਭਗਤੀ ਤੇ ਸੇਵਾ ਦੇ ਮਾਰਗ ਨਾਲ ਜੋੜਨਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਨੇ ਸ਼੍ਰੀ ਸ਼ਿਆਮ ਬਾਬਾ ਅੱਗੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸਮਾਗਮ ਵਿੱਚ ਅਜੇ ਬਸਾਤੀ ਵਾਲਾ, ਲਵਲੀ ਬਸਾਤੀ ਵਾਲਾ, ਹਰੀਸ਼ ਮਿੱਤਲ ਗੋਸ਼ਾ, ਜੀਤ ਰਾਈਆ, ਮਦਨ ਭੱਟਾ, ਭੁਪਿੰਦਰ ਭੁੱਟੋ, ਅਜੇ ਬੌਬੀ, ਅਨਿਲ, ਕੈਲਾਸ਼, ਭਾਰਤ ਭੂਸ਼ਣ, ਕ੍ਰਿਸ਼ਨ ਲਾਲ, ਰਾਮ ਕ੍ਰਿਸ਼ਨ, ਮੋਹਨ ਲਾਲ ਅਤੇ ਕਾਕਾ ਤੋਂ ਇਲਾਵਾ ਸ਼੍ਰੀ ਰਾਧਾ ਰਾਣੀ ਪ੍ਰਭਾਤ ਫੇਰੀ ਮੰਡਲ ਦੇ ਮੈਂਬਰ ਵੀ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *