ਨੀਟ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਮਾਮਲੇ ’ਚ ਮੋਦੀ ਸਰਕਾਰ ਮੁਆਫ਼ੀ ਮੰਗੇ : ਹਨੀ ਫੱਤਣਵਾਲਾ

Spread the love
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ( ਪਰਮਜੀਤ ਬੇਦੀ )- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਸਵੀਕਾਰ ਕਰਨ, ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣ ਅਤੇ ਦੇਸ਼ ਨੂੰ ਇਹ ਦੱਸਣ ਕਿ ਇਸ ਮਾਮਲੇ ਵਿੱਚ ਸਰਕਾਰ ਤੋਂ ਗਲਤੀ ਹੋਈ ਹੈ। ਹਨੀ ਫੱਤਣਵਾਲਾ ਨੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਸਾਹਮਣੇ ਆਈਆਂ ਵੀਡੀਓਜ਼ ਬਹੁਤ ਹੀ ਦੁਖਦਾਈ ਹਨ, ਜਿਨ੍ਹਾਂ ਨੂੰ ਦੇਖ ਕੇ ਉਨ੍ਹਾਂ ਦਾ ਅਤੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਹਿਰਦਾ ਵਲੂੰਧਰ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਲਈ ਦਿਨ-ਰਾਤ 7 ਤੋਂ 8 ਘੰਟੇ ਜਾਂ ਇਸ ਤੋਂ ਵੀ ਵੱਧ ਸਮਾਂ ਮਿਹਨਤ ਕਰਕੇ ਪੜ੍ਹਾਈ ਕਰਦੇ ਹਨ, ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕੀਤਾ ਗਿਆ ਇਹ ਖਿਲਵਾੜ ਲੋਕ ਲੰਬੇ ਸਮੇਂ ਤੱਕ ਯਾਦ ਰੱਖਣਗੇ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *