ਨੂਰਪੁਰਬੇਦੀ ਵਿੱਚ ਕਰੀਬ 3 ਕਰੋੜ ਦੇ ਵਿਕਾਸ ਕਾਰਜਾਂ ਨੇ ਬਦਲੀ ਤਸਵੀਰ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਨਾਲ ਨੂਰਪੁਰ ਬੇਦੀ ਵਿੱਚ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ ਨੂਰਪੁਰ ਬੇਦੀ ਬਣ ਰਿਹਾ ਵਿਕਾਸ ਦਾ ਮਾਡਲ, ਸ਼ਹਿਰ ਵਿੱਚ ਜੰਗੀ ਪੱਧਰ ‘ਤੇ ਚੱਲ ਰਹੇ ਹਨ ਕਰੋੜਾਂ ਦੇ ਪ੍ਰੋਜੈਕਟ

Spread the love
ਨੂਰਪੁਰਬੇਦੀ ( ਦਲਜੀਤ ਚਨੌਲੀ  ): ਹਲਕਾ ਰੂਪਨਗਰ ਦੇ ਨੂਰਪੁਰ ਬੇਦੀ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਗ੍ਰਾਮ ਪੰਚਾਇਤ ਨੂਰਪੁਰ ਬੇਦੀ ਦੀ ਸਰਪੰਚ ਨਿਰਮਲਾ ਦੇਵੀ ਅਤੇ ਸਮੁੱਚੀ ਪੰਚਾਇਤ ਦੀ ਅਗਵਾਈ ਹੇਠ ਸ਼ਹਿਰ ਵਿੱਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਣਥੱਕ ਮਿਹਨਤ ਅਤੇ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਨੂਰਪੁਰਬੇਦੀ ਸਮੇਤ ਪੂਰੇ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਕਾਰਜ ਜਾਰੀ ਹਨ, ਜਦਕਿ ਲਗਭਗ 1 ਕਰੋੜ ਰੁਪਏ ਦੇ ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਦੇ ਬਾਜ਼ਾਰ ਵਿੱਚ ਇੰਟਰਲਾਕ ਟਾਈਲਾਂ ਨਾਲ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜਿਸ ਨਾਲ ਬਾਜ਼ਾਰ ਦੀ ਦਿੱਖ ਅਤੇ ਆਵਾਜਾਈ ਵਿੱਚ ਵੱਡਾ ਸੁਧਾਰ ਆਵੇਗਾ। ਇਸ ਦੇ ਨਾਲ ਹੀ ਅਨੇਕਾਂ ਗਲੀਆਂ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾ ਚੁੱਕਾ ਹੈ ਅਤੇ ਹੋਰ ਗਲੀਆਂ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਗੋਬਿੰਦਗੜ੍ਹ ਵਾਲਿਆਂ ਦੀਆਂ ਦੁਕਾਨਾਂ ਦੇ ਨੇੜੇ ਗੰਦੇ ਨਾਲੇ ਨੂੰ ਸੀਮੈਂਟ ਡੰਗਾ ਲਗਾ ਕੇ ਉਸ ਦੇ ਨਾਲ ਗਲੀ ਦਾ ਨਿਰਮਾਣ ਕੀਤਾ ਗਿਆ ਹੈ। ਜਦਕਿ ਬਾਲਮੀਕ ਮੁਹੱਲੇ ਵਿੱਚ ਨਾਲੇ ਉੱਪਰ ਪੁਲੀ ਦਾ ਨਿਰਮਾਣ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਵਿੱਚ ਸ਼ੋਪਿੰਗ ਕੰਪਲੈਕਸ ਦਾ ਨਿਰਮਾਣ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਪੁਰਾਣੇ ਸਰਕਾਰੀ ਹਸਪਤਾਲ ਦੀ ਜ਼ਮੀਨ ‘ਤੇ ਨਵੇਂ ਕਮਿਊਨਿਟੀ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਦਕਿ ਪਹਿਲਾਂ ਤੋਂ ਬਣੇ ਕਮਿਊਨਿਟੀ ਹਾਲ ਦੀ ਰੈਨੋਵੇਸ਼ਨ ਵੀ ਕਰਵਾਈ ਗਈ ਹੈ। ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜੋ ਸਮਾਜਿਕ ਸਮਾਗਮਾਂ ਲਈ ਵੱਡੀ ਸਹੂਲਤ ਹੋਵੇਗਾ। ਉਨ੍ਹਾਂ ਦੱਸਿਆ ਕਿ ਨੂਰਪੁਰਬੇਦੀ ਵਿੱਚ ਆਧੁਨਿਕ ਇਨਡੋਰ ਸਟੇਡੀਅਮ ਦਾ ਨਿਰਮਾਣ ਜਾਰੀ ਹੈ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਦੋ ਨਵੇਂ ਬੋਰ ਲਗਾਏ ਗਏ ਹਨ। ਗੰਦੇ ਪਾਣੀ ਦੀ ਸਥਾਈ ਨਿਕਾਸੀ ਲਈ ਟੋਬਾ ਬਣਾਉਣ ਵਾਸਤੇ ਜ਼ਮੀਨ ਵੀ ਪ੍ਰਾਪਤ ਕਰ ਲਈ ਗਈ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਸੰਭਵ ਹੋਵੇਗਾ। ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 250 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਦੀ ਸੁਵਿਧਾ ਵਿੱਚ ਵੱਡਾ ਸੁਧਾਰ ਆਇਆ ਹੈ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪੂਰੇ ਕੰਪਲੈਕਸ ਨੂੰ ਇੰਟਰਲਾਕ ਟਾਈਲਾਂ ਨਾਲ ਵਿਕਸਤ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਨੂਰਪੁਰਬੇਦੀ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਮਨਜ਼ੂਰੀ ਦਿਵਾਈ ਜਾਵੇਗੀ। ਉਨ੍ਹਾਂ ਸਰਪੰਚ ਸ਼੍ਰੀਮਤੀ ਨਿਰਮਲਾ ਦੇਵੀ, ਸਮੁੱਚੀ ਗ੍ਰਾਮ ਪੰਚਾਇਤ, ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਅਤੇ ਲੋਕਾਂ ਦੇ ਸਹਿਯੋਗ ਨਾਲ ਨੂਰਪੁਰ ਬੇਦੀ ਨੂੰ ਵਿਕਾਸ ਪੱਖੋਂ ਇੱਕ ਮਾਡਲ ਸ਼ਹਿਰ ਬਣਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *