ਨੈਤਿਕ ਕਦਰਾਂ ਕੀਮਤਾਂ ਨਾਲ ਸਬੰਧਤ ਸਕੂਲਾਂ ਵਿਚ ਲਗਾਈਆਂ ਵਿਦਿਅਕ ਕਿਆਰੀਆਂ

Spread the love
ਬਠਿੰਡਾ 20 ਜੁਲਾਈ(ਪੱਤਰ ਪ੍ਰੇਰਕ ): ਗੁਰੂ ਗੋਬਿੰਦ ਸਿੰਘ ਦੇ ਸਮਾਜਿਕ ਵਿੰਗ ਦੇ ਅਡੀਸ਼ਨਲ ਖੇਤਰ ਸਕੱਤਰ ਸੁਰਿੰਦਰ ਪਾਲ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਵਿਰਕ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆਂ, ਸਰਕਾਰੀ ਹਾਈ ਸਕੂਲ ਚੁੱਘੇ ਖੁਰਦ, ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਵਿਖੇ ਵਿਦਿਆਰਥੀਆਂ ਨਾਲ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਦਿਅਕ ਕਿਆਰੀਆਂ ਲਾਈਆਂ ਗਈਆਂ।ਉਹਨਾਂ ਕਿਹਾ ਕਿ ਸਾਨੂੰ ਪੜ੍ਹਾਈ ਲਿਖਾਈ ਕਰਕੇ ਆਪਣੇ ਆਪਣੇ ਟੀਚਿਆਂ ਤੇ ਪਹੁੰਚਣਾ ਚਾਹੀਦਾ ਹੈ ਪਰ ਸਾਨੂੰ ਇੱਕ ਚੰਗੇ ਇਨਸਾਨ ਜਰੂਰ ਬਣਨਾ ਚਾਹੀਦਾ ਹੈ ਕਿਉਂਕਿ ਜੇ ਅਸੀਂ ਪੜ੍ਹਾਈ ਕਰਕੇ ਹੀ  ਰਿਸ਼ਵਤਖੋਰੀ ਕਰਦੇ ਹਾਂ ਜਾਂ ਸਾਡਾ ਨੈਤਿਕ ਆਧਾਰ ਜਾਂਦਾ ਹੈ ਤਾਂ ਸਮਾਜ ਵਿੱਚ ਗਿਰਾਵਟ ਆਉਂਦੀ ਹੈ।ਇਸ ਮੌਕੇ ਹਾਜ਼ਰੀਨ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਰਕਾਰੀ ਹਾਈ ਸਕੂਲ ਵਿਰਕ ਖੁਰਦ ਤੋਂ ਇੰਚਾਰਜ ਲਵਲੀਨ ਸਾਗਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆਂ ਤੋਂ ਲੈਕਚਰਾਰ ਜਸਵਿੰਦਰ ਸਿੰਘ, ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਤੋਂ ਮੈਡਮ ਹੈਡ ਟੀਚਰ ਮੈਡਮ ਗੁਰਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਤੋਂ ਹੈਡ ਟੀਚਰ ਚੰਦਨਪ੍ਰੀਤ ਕੌਰ, ਸੁਖਚੈਨ ਕੌਰ ਆਦਿ ਅਧਿਆਪਕ ਸਾਹਿਬਾਨ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *