ਨੌਜਵਾਨਾਂ ਦੀ ਹੰਗਾਮੀ ਮੀਟਿੰਗ ’ਚ ਪਿੰਡ ਦੀ ਬਿਹਤਰੀ ਲਈ ਲਏ ਅਹਿਮ ਫੈਸਲੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਸ਼ਹੀਦ ਬਾਬਾ ਅਜੀਤ ਸਿੰਘ ਜੀ ਸਪੋਰਟਸ ਕਲੱਬ’ ਦਾ ਗਠਨ

Spread the love
ਖਡੂਰ ਸਾਹਿਬ, 2 ਸਤੰਬਰ (ਸਤਵਿੰਦਰ ਸਿੰਘ ਬੁੱਗਾ):ਪਿੰਡ ਜਲਾਲਾਬਾਦ ਵਿਖੇ ਇਲਾਕੇ ਦੀ ਉੱਨਤੀ ਅਤੇ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਦੇ ਮਕਸਦ ਨਾਲ ਸੀਨੀਅਰ ਪੱਤਰਕਾਰ ਬਿਕਰਮਜੀਤ ਸਿੰਘ ਕੰਗ ਦੇ ਗ੍ਰਹਿ ਵਿਖੇ ਪਿੰਡ ਦੇ ਨੌਜਵਾਨਾਂ ਦੀ ਵਿਸ਼ੇਸ਼ ਹੰਗਾਮੀ ਮੀਟਿੰਗ ਕਰਵਾਈ ਗਈ। ਪਾਰਟੀਬਾਜ਼ੀ ਤੋਂ ਪੂਰੀ ਤਰ੍ਹਾਂ ਨਿਰਪੱਖ ਰਹਿ ਕੇ ਕਰਵਾਈ ਗਈ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਦ੍ਰਿੜ੍ਹ ਸੰਕਲਪ ਲਿਆ।ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨੌਜਵਾਨਾਂ ਦੀ ਭੂਮਿਕਾ ’ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਬੇਹੱਦ ਜ਼ਰੂਰੀ ਹੈ। ਲੰਮੀ ਵਿਚਾਰ-ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿੰਡ ਦੇ ਕਿਸੇ ਵੀ ਮੈਂਬਰ ’ਤੇ ਮੁਸੀਬਤ ਆਉਣ ਜਾਂ ਕਿਸੇ ਨੂੰ ਲੋੜ ਪੈਣ ਦੀ ਸੂਰਤ ਵਿੱਚ ਇੱਕ ਹੋਕਾ ਮਿਲਣ ’ਤੇ ਸਾਰੇ ਨੌਜਵਾਨ ਤੁਰੰਤ ਇਕੱਠੇ ਹੋਣਗੇ ਅਤੇ ਹਰ ਸੰਭਵ ਮਦਦ ਲਈ ਅੱਗੇ ਆਉਣਗੇ।ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਪੋਰਟਸ ਕਲੱਬ ਦਾ ਗਠਨ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਮਾੜੀਆਂ ਕੁਰੀਤੀਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਮੀਟਿੰਗ ਦੌਰਾਨ ‘ਸ਼ਹੀਦ ਬਾਬਾ ਅਜੀਤ ਸਿੰਘ ਜੀ ਸਪੋਰਟਸ ਕਲੱਬ’ ਦਾ ਗਠਨ ਵੀ ਕੀਤਾ ਗਿਆ। ਕਲੱਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿੰਡ ਦੇ ਖੇਡ ਗਰਾਊਂਡ ਦੀ ਹਾਲਤ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਨੌਜਵਾਨਾਂ ਲਈ ਜਿਮ ਅਤੇ ਖੇਡਾਂ ਦਾ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਲਈ ਜਲਦ ਹੀ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਹਿਯੋਗ ਮੰਗਿਆ ਜਾਵੇਗਾ। ਮੀਟਿੰਗ ਦੇ ਅਖੀਰ ਵਿੱਚ ਸੀਨੀਅਰ ਪੱਤਰਕਾਰ ਬਿਕਰਮਜੀਤ ਸਿੰਘ ਕੰਗ ਨੇ ਮੀਟਿੰਗ ਵਿੱਚ ਪਹੁੰਚੇ ਸਮੂਹ ਨੌਜਵਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਇਕਜੁੱਟਤਾ ਪਿੰਡ ਦੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਕਰ ਸਕਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਪਿੰਡ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ ਨੂੰ ਤਰੱਕੀ ਤੇ ਸਮਾਜ ਸੇਵਾ ਦੇ ਰਾਹ ’ਤੇ ਲੈ ਕੇ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *