ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸਲਾਨਾ 19 ਵਾਂ ਮਹਾਨ ਕੀਰਤਨ ਦਰਬਾਰ ਅੱਜ ::::  ਵਾਲੀਆਂ 

Spread the love
ਸ੍ਰੀ ਅੰਮ੍ਰਿਤਸਰ ਸਾਹਿਬ 13 ਸਤੰਬਰ  (ਮਨਜੀਤ ਸਿੰਘ ਸ਼ੇਰਗਿੱਲ )=ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ ਅਤੇ ਅੰਮ੍ਰਿਤਸਰ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ 19   ਵਾਂ ਮਹਾਨ ਕੀਰਤਨ ਦਰਬਾਰ ਅੱਜ ਰਤਨ ਸਿੰਘ ਚੌਂਕ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਜਾ ਰਿਹਾ ਹੈ। ਸੰਸਥਾ ਦੇ ਮੋਢੀ ਅਤੇ ਮੁੱਖ ਸੇਵਾਦਾਰ ਸ੍ ਸਤਨਾਮ ਸਿੰਘ ਵਾਲੀਆ ਨੇ ਦੱਸਿਆ ਕਿ ਦੁਪਿਹਰ 3 ਵਜੇ ਅਲੌਕਿਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਜੋ ਵੱਖ ਵੱਖ ਕਲੋਨੀਆਂ ਤੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਪੰਡਾਲ ਵਿੱਚ ਸੰਪਨ ਹੋਵੇਗਾ। ਸ਼ਾਮ ਤਿੰਨ ਵਜੇ ਤੋਂ ਦੇਰ ਰਾਤ ਤੱਕ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਪ੍ਰਸਿੱਧ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ, ਭਾਈ ਕਿਸ਼ਨ ਸਿੰਘ, ਭਾਈ ਮਹਿਤਾਬ ਸਿੰਘ ਜਲੰਧਰ, ਕਵੀਸ਼ਰੀ ਜਥਾ ਭਾਈ ਸੁਖਦੇਵ ਸਿੰਘ, ਆਦਿ ਜੱਥੇ ਬੀਰ ਰਸ ਵਾਰਾ ਗਾ ਕੇ ਸੁਣਾ ਕੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸ੍ ਸਤਨਾਮ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਮੌਕੇ ਉਚੇਚੇ ਤੌਰ ਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਪਹੁੰਚ ਰਹੇ ਹਨ। ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ,ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ (ਦੋਨੋ ) ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਾਬਕਾ ਹੈਡ ਗ੍ਰੰਥੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ ਸੁਰਿੰਦਰ ਪਾਲ ਸਿੰਘ, ਸ੍ ਰਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੌਜਵਾਨ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਨੂੰ ਆਪਣੇ ਪਿਆਰ ਦਾ ਇਜ਼ਹਾਰ ਅਤੇ ਨੌਜਵਾਨਾ ਨੂੰ ਵਧਾਈ ਅਤੇ ਹੌਂਸਲਾ ਅਫਜ਼ਾਈ ਲਈ ਆਪਣੀ ਹਾਜ਼ਰੀ ਲਗਵਾਉਣਗੇ। ਗੁਰੂ ਕਾ ਲੰਗਰ ਅਤੁੱਟ ਲਗਾਇਆ ਜਾਏਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *