ਨੰਬਰਦਾਰ ਯੂਨੀਅਨ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ– ਪ੍ਰਧਾਨ ਗੁਰਜੰਟ ਸਿੰਘ ਦਰਾਜ                             

Spread the love
 ਤਪਾ ਮੰਡੀ 20 ਜੁਲਾਈ ( ਗੋਲਡੀ ਵਿਆਸ)ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ  ਮੀਟਿੰਗ ਪ੍ਰਧਾਨ ਗੁਰਜੰਟ ਸਿੰਘ ਸਿੱਧੂ ਦਰਾਜ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿੱਚ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਪਹੁੰਚੇ ਅਤੇ ਸਮੂਹ ਨੰਬਰਦਾਰ ਭਰਾਵਾਂ ਨੇ ਹਾਜ਼ਰੀ ਭਰੀ ਮੀਟਿੰਗ ਵਿੱਚ ਇਹ ਵਿਚਾਰ ਰੱਖੇ ਗਏ। ਨੰਬਰਦਾਰਾਂ ਵੱਲੋਂ ਦੱਸਿਆ ਕਿ ਲੰਮੇ ਸਮੇਂ ਤੋਂ ਲਟਕਦੀ ਮੰਗ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ ,ਮਾਂਣ ਭੱਤਾ ਪੰਜ ਹਜ਼ਾਰ ਪ੍ਰਤੀ ਮਹੀਨਾ ਕੀਤਾ ਜਾਵੇ, ਜੀਵਨ ਬੀਮਾ ਪੰਜ ਲੱਖ ਕੀਤਾ ਜਾਵੇ, ਨੰਬਰਦਾਰਾ ਦੇ ਬੈਠਣ ਲਈ ਤਹਿਸੀਲ ਕੰਪਲੈਕਸ ਵਿੱਚ ਕਮਰਾ ਦਿੱਤਾ ਜਾਵੇ।  ਉਹਨਾਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਤੇ ਮੌਜੂਦਾ ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਿਸ ਨਾਲ ਨੰਬਰਦਾਰਾ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਹੋਏ ਨੰਬਰਦਾਰ ਨੰਦ ਸਿੰਘ ਕਾਹਨੇਕੇ ਅਗਜੈਕਟਿਵ ਮੈਂਬਰ ਪੰਜਾਬ , ਬਲਵਿੰਦਰ ਸਿੰਘ ਤਪਾ ਮੀਤ ਪ੍ਰਧਾਨ ,ਪੰਜਾਬ ਤਰਸੇਮ ਸਿੰਘ ਮੌੜ ,ਲਖਵੀਰ ਸਿੰਘ ਧੌਲਾ ,ਸਤਨਾਮ ਸਿੰਘ ਤਪਾ ,ਲਖਵੀਰ ਸਿੰਘ ਤਪਾ, ਇੰਦਰਜੀਤ ਸਿੰਘ ਮੌੜ ,ਬਸੰਤ ਸਿੰਘ ,ਬਲਦੇਵ ਸਿੰਘ ,ਯਾਦਵਿੰਦਰ ਸਿੰਘ ਮੌੜ, ਦਾ ਜਗਰੂਪ ਸਿੰਘ ਧੌਲਾ, ਗੁਰਮੀਤ ਸਿੰਘ ਧੂਰਕੋਟ ,ਜ਼ੋਰਾ ਸਿੰਘ ਸੰਧੂ, ਕਲਾਂ ਆਦਿ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *