ਪਟਵਾਰੀਆਂ ਦੀ ਗਿਰਦਾਵਰੀ ਕਰਨ ‘ਤੇ ਲੱਗੀ ਡਿਊਟੀ, ਲੋਕ ਹੋ ਰਹੇ ਖੱਜਲ ਖੁਆਰ

Spread the love

ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸਬ-ਡਵੀਜਨ ਫਗਵਾੜਾ ਦੇ ਸਮੂਹ ਪਟਵਾਰੀਆਂ ਦੀ ਡਿਊਟੀ ਡੀ.ਸੀ.ਐਸ. ਗਿਰਦਾਵਰੀ ਲਈ ਲਗਾਏ ਜਾਣ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਗਵਾੜਾ ਦੇ ਬੰਗਾ ਰੋਡ ਸਥਿਤ ਪਟਵਾਰਖਾਨੇ ਦੇ ਗੇਟ ‘ਤੇ ਲੱਗੇ ਨੋਟਿਸ ਅਨੁਸਾਰ ਸਮੂਹ ਪਟਵਾਰੀਆਂ ਨੂੰ 9 ਅਪ੍ਰੈਲ ਤੋਂ 20 ਅਪ੍ਰੈਲ ਤੱਕ ਆਪੋ ਆਪਣੇ ਪਿੰਡਾਂ ‘ਚ ਗਿਰਦਾਵਰੀ ਕਰਨ ਦਾ ਹੁਕਮ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਜਾਰੀ ਕੀਤਾ ਗਿਆ ਹੈ। ਆਮ ਲੋਕਾਂ ਨੇ ਦੱਸਿਆ ਕਿ ਪਹਿਲਾਂ ਤਹਿਸੀਲਦਾਰ ਦੀ ਨਿਯੁਕਤੀ ਨਾ ਹੋਣ ਕਾਰਨ ਜਾਇਦਾਦਾਂ ਦੇ ਇੰਤਕਾਲ ਚੜ੍ਹਾਉਣ ਦਾ ਕੰਮ ਠੱਪ ਰਿਹਾ ਅਤੇ ਹੁਣ ਪਟਵਾਰੀਆਂ ਦੀ ਡਿਊਟੀ ਗਿਰਦਾਵਰੀ ਲਈ ਲਾਏ ਜਾਣ ਨਾਲ ਉਹਨਾਂ ਦੀ ਖੱਜਲ ਖੁਆਰੀ ਹੋ ਰਹੀ ਹੈ। ਉਹਨਾਂ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਪਰੇਸ਼ਾਨੀ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *