ਪਤਾਲਪੁਰੀ ਚੌਂਕ ’ਚ ਭਿਆਨਕ ਸੜਕ ਹਾਦਸਾ,  ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ 

Spread the love
ਸ੍ਰੀ ਕੀਰਤਪੁਰ ਸਾਹਿਬ,31 ਅਗਸਤ,(ਮਨਦੀਪ) ਅੱਜ ਦੁਪਹਿਰ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਟਰੱਕ ਦੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਇੱਕ ਵਿਅਕਤੀ ਆਪਣੀ ਮਾਂ ਦੇ ਨਾਲ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਟਰੱਕ ਦੀ ਲਪੇਟ ਵਿੱਚ ਆ ਗਿਆ ਅਤੇ ਵਿਅਕਤੀ ਟਰੱਕ ਦੇ ਟਾਇਰ ਹੇਠਾਂ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਉਹ ਪੂਰੀ ਤਰ੍ਹਾਂ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਉਸ ਨੂੰ ਕਈ ਮੀਟਰ ਤੱਕ ਘਸੀਟਦਾ ਹੋਇਆ ਲੈ ਗਿਆ।ਹਾਦਸੇ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਐਂਬੂਲੈਂਸ ਰਾਹੀਂ ਜ਼ਖਮੀ ਵਿਅਕਤੀ  ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਭੇਜਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭੇਜਿਆ ਗਿਆ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *