ਪਰਿਵਾਰ ਵਿਛੋੜਾ ਪਬਲਿਕ ਸਕੂਲ  ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ 

Spread the love
ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ.ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ  ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ (ਰੋਪੜ) ਵਿਖੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ  ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਇੰਸ ਪ੍ਰਦਰਸ਼ਨੀ ਲਗਾਈ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਜਮਾਤ ਚੌਥੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਪ੍ਰਦਰਸ਼ਨੀ ਦੇ ਨਤੀਜਿਆਂ ਅਨੁਸਾਰ, ਚੌਥੀ ਅਤੇ ਪੰਜਵੀਂ ਜਮਾਤ ਦੇ ਵਰਗ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿੱਚ ਛੇਵੀਂ ਜਮਾਤ ਨੇ ਪਹਿਲਾ ਸਥਾਨ, ਛੇਵੀਂ,ਸੱਤਵੀਂ ਅਤੇ ਅੱਠਵੀਂ ਜਮਾਤ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਅਤੇ ਸੱਤਵੀਂ ਜਮਾਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਜਮਾਤ ਦੇ ਵਰਗ ਵਿੱਚ ਨੌਵੀਂ ਜਮਾਤ ਨੇ ਪਹਿਲਾ ਸਥਾਨ, ਨੌਵੀਂ ਅਤੇ ਦਸਵੀਂ ਜਮਾਤ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਅਤੇ ਦਸਵੀਂ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ  ਖਾਲਸਾ ਕਾਲਜ, ਸ੍ਰੀ ਆਨੰਦਪੁਰ ਸਾਹਿਬ ਤੋਂ ਐਚ.ਓ.ਡੀ. (ਫਿਜ਼ਿਕਸ) ਸ੍ਰੀ ਵਿਮਲ ਮਹਿਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਜੱਜ ਦੀ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਦੇ ਮਾਡਲਾਂ ਦਾ ਮੁਲਾਂਕਣ ਕੀਤਾ ਅਤੇ ਉਨ੍ਹਾਂ ਦੀ ਵਿਗਿਆਨਕ ਸੋਚ, ਮਿਹਨਤ ਅਤੇ ਰਚਨਾਤਮਕਤਾ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵਿਗਿਆਨ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।ਇਸ ਸਾਇੰਸ ਪ੍ਰਦਰਸ਼ਨੀ ਦੀ ਸਮੁੱਚੀ ਤਿਆਰੀ ਸਕੂਲ ਦੀ ਸਾਇੰਸ ਅਧਿਆਪਕਾ ਸ੍ਰੀਮਤੀ ਨਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *