ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ, ਫਸਟ ਏਡ ਬਾਕਸ ਬਣਾਉਣ ਦੇ ਮੁਕਾਬਲੇ ਕਰਵਾਏ

Spread the love
ਸ੍ਰੀ ਕੀਰਤਪੁਰ ਸਾਹਿਬ,11 ਅਗਸਤ,(ਮਨਦੀਪ)ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਮੁੱਢਲੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਅਤੇ ਹਾਊਸ-ਵਾਈਜ਼ ਫਸਟ ਏਡ ਬਾਕਸ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ  ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਗਤੀਵਿਧੀਆਂ ਕਰਵਾਈਆਂ ਗਈਆਂ।ਮੈਡੀਕਲ ਚੈੱਕਅਪ ਕੈਂਪ ਦੌਰਾਨ ਸੀ.ਐਚ.ਸੀ. ਭਰਤਗੜ੍ਹ ਤੋਂ ਡਾ. ਸ਼ਿਖਾ ਕੌਸਲ ਅਤੇ ਸਟਾਫ਼ ਨਰਸ ਮਨਦੀਪ ਕੌਰ ਵੱਲੋਂ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਮੌਕੇ ਸਿਹਤ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ, ਸਾਫ਼-ਸਫ਼ਾਈ ਦਾ ਧਿਆਨ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਡਾ. ਸ਼ਿਖਾ ਕੌਸਲ ਅਤੇ ਸਟਾਫ਼ ਨਰਸ ਮਨਦੀਪ ਕੌਰ ਨੇ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਐਚ.ਪੀ.ਵੀ. ਵੈਕਸੀਨੇਸ਼ਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵੈਕਸੀਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਮੁੱਢਲੀ ਸਹਾਇਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਹਾਊਸ-ਵਾਈਜ਼ ਫਸਟ ਏਡ ਬਾਕਸ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਫਸਟ ਏਡ ਬਾਕਸ ਤਿਆਰ ਕਰਕੇ ਆਪਣੀ ਰਚਨਾਤਮਕਤਾ, ਸਿਹਤ ਸਬੰਧੀ ਗਿਆਨ ਅਤੇ ਟੀਮ ਵਰਕ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ

 

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *