ਪਾਇਲ ਪੁਲਿਸ ਵੱਲੋਂ  ਡੇਢ ਕਿਲੋ ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ ਸਕੂਟਰੀ ’ਤੇ ਅਫੀਮ ਲੈ ਕੇ ਪਾਇਲ ਵੱਲ ਆ ਰਿਹਾ ਸੀ ਮੁਲਜ਼ਮ; ਅਦਾਲਤ ਨੇ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ

Spread the love
ਪਾਇਲ, 12 ਸਤੰਬਰ (ਗੁਰਦੀਪ ਸਿੰਘ ਸ਼ਾਹਪੁਰ):=ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਥਾਣਾ ਪਾਇਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ।ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, 8 ਸਤੰਬਰ 2026 ਨੂੰ ਏਐੱਸਆਈ ਸੁਦਾਗਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਜੱਲ੍ਹਾ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਮੁਖ਼ਬਰ ਰਾਹੀਂ ਸੂਚਨਾ ਮਿਲੀ ਕਿ ਰੋਸ਼ਨ ਲਾਲ ਪੁੱਤਰ ਮੁਲਖ ਰਾਜ ਵਾਸੀ ਪਿੰਡ ਦਾਊਮਾਜਰਾ, ਥਾਣਾ ਪਾਇਲ ਕਥਿਤ ਤੌਰ ’ਤੇ ਅਫੀਮ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ ਅਤੇ ਸਕੂਟਰੀ ਤੇ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਧਮੋਟ ਕਲਾਂ ਵਾਲੇ ਪਾਸੇ ਤੋਂ ਪਾਇਲ ਵੱਲ ਆ ਰਿਹਾ ਹੈ।ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਸਕੂਟਰੀ ’ਤੇ ਆ ਰਹੇ ਰੋਸ਼ਨ ਲਾਲ ਨੂੰ ਰੋਕ ਕੇ ਕਾਨੂੰਨੀ ਪ੍ਰਕਿਰਿਆ ਤਹਿਤ ਤਲਾਸ਼ੀ ਲਈ ਗਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਉਸ ਕੋਲੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ।ਇਸ ਸਬੰਧੀ ਥਾਣਾ ਪਾਇਲ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਦਿਆਂ ਨਸ਼ੇ ਦੀ ਸਪਲਾਈ ਨਾਲ ਜੁੜੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਰਿਕਾਰਡ ਮੁਤਾਬਕ ਰੋਸ਼ਨ ਲਾਲ ਖ਼ਿਲਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਸਾਲ 2017 ਵਿੱਚ ਦਰਜ ਮਾਮਲੇ ਵਿੱਚ 15 ਕਿਲੋ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਦਰਜ ਹੈ, ਜਦਕਿ ਸਾਲ 2024 ਵਿੱਚ ਦਰਜ ਦੂਜੇ ਮਾਮਲੇ ਵਿੱਚ 3 ਕਿਲੋ ਅਫੀਮ ਦੀ ਬਰਾਮਦਗੀ ਦਾ ਜ਼ਿਕਰ ਹੈ।ਪੁਲਿਸ ਦਾ ਕਹਿਣਾ ਹੈ ਕਿ ਮੌਜੂਦਾ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *