ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਲਗਾਤਾਰ ਧਰਨਾ ਸ਼ੁਰੂ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ ਮੈਨੇਜ਼ਮੈਂਟ : ਕਮੇਟੀ ਆਗੂ

Spread the love
ਸ੍ਰੀ ਮੁਕਤਸਰ ਸਾਹਿਬ, 10 ਜੂਨ ( ਮਨਪ੍ਰੀਤ ਮੋਨੂੰ ) ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਮਿਤੀ 09 06 2026 ਤੋਂ ਸ਼ੁਰੂ ਕੀਤਾ ਹੈ,ਇਸ ਸਮੇਂ ਹਾਜ਼ਿਰ ਤਾਲਮੇਲ ਕਮੇਟੀ ਦੇ ਸਰਕਲ ਪ੍ਰਧਾਨ ਸ੍ਰੀ ਵਰਿੰਦਰ ਸਿੰਘ,ਸਟੋਰ ਤੋਂ ਮੀਤ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ ਅੱਜ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫੈਸਲਾ ਕੀਤਾ ਹੈ।ਧਰਨੇ ਵਿੱਚ ਸਾਰੇ outsourced ਸਾਥੀਆ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *