– ਪਾਵਰ ਲਿਫਟਿੰਗ ’ਚ ਭਵਨਜੋਤ ਕੌਰ ਨੇ ਗੱਡੇ ਜਿੱਤ ਦੇ ਝੰਡੇ – ਅੰਡਰ-19 72 ਕਿਲੋ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

Spread the love
ਧਨੌਲ 18 ਅਗਸਤ (ਹਰਦੀਪ ਹੈਰੀ)=ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਪਾਵਰ ਲਿਫਟਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਖੇਡਾਂ ਵਤਨ ਪੰਜਾਬ ਤਹਿਤ ਅੰਡਰ-19 72 ਕਿਲੋ ਵਰਗ ਦੇ ਪਾਵਰ ਲਿਫਟਿੰਗ ਮੁਕਾਬਲੇ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੀ ਕਲਾਸ ਬਾਰ੍ਹਵੀਂ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਦੇ ਨਾਲ ਹੀ ਉਸਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ।ਭਵਨਜੋਤ ਕੌਰ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸੰਸਥਾ ਦੇ ਚੇਅਰਮੈਨ ਸ. ਅਮਰਜੀਤ ਸਿੰਘ ਚੀਮਾਂ ਅਤੇ ਮੈਨੇਜਰ ਸੁਖਦੀਪ ਸਿੰਘ ਚੀਮਾਂ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਉਸ ਨੂੰ, ਉਸਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਭਵਨਜੋਤ ਕੌਰ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਸਕੂਲ ਦੀ ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਵੀ ਭਵਨਜੋਤ ਕੌਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣ ਦੀ ਇਹ ਸ਼ਾਨਦਾਰ ਪ੍ਰਾਪਤੀ ਉਸਦੀ ਅਣਥੱਕ ਮਿਹਨਤ, ਲਗਨ ਅਤੇ ਸਕੂਲ ਦੇ ਫਿਜ਼ੀਕਲ ਐਜੂਕੇਸ਼ਨ ਅਧਿਆਪਕਾਂ ਗੁਰਵੀਰ ਸਿੰਘ ਅਤੇ ਕਰਨਦੀਪ ਵੱਲੋਂ ਕੀਤੇ ਗਏ ਯਤਨਾਂ ਦਾ ਨਤੀਜਾ ਹੈ।ਚੇਅਰਮੈਨ ਸ. ਚੀਮਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਪ੍ਰਾਪਤ ਕੀਤੀਆਂ ਜਾ ਰਹੀਆਂ ਉਪਲਬਧੀਆਂ ਮਾਣ ਵਾਲੀ ਗੱਲ ਹੈ।ਭਵਨਜੋਤ ਕੌਰ ਦੀ ਇਸ ਜਿੱਤ ਨਾਲ ਜਿੱਥੇ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦਾ ਨਾਮ ਰੌਸ਼ਨ ਹੋਇਆ ਹੈ, ਉੱਥੇ ਹੀ ਹੁਣ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਉਸ ਤੋਂ ਹੋਰ ਵੀ ਬਿਹਤਰ ਪ੍ਰਦਰਸ਼ਨ ਦੀਆਂ ਉਮੀਦਾਂ ਜਾਗ ਪਈਆਂ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *