ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਲੋਹਗੜ ਫਿੱਡੇ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ, ਪਿੰਡ ਵਾਸੀਆਂ ਨੇ ਕੀਤਾ ਧੰਨਵਾਦ

Spread the love
ਰੂਪਨਗਰ, 12 ਜੁਲਾਈ ਦਲਜੀਤ ਚਨੋਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਚੱਢਾ ਨੇ ਪਿੰਡ ਲੋਹਗੜ ਫਿੱਡੇ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਲੋਕਾਂ ਨੂੰ ਬੁਨਿਆਦੀ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਕਾਸ ਪੱਖੀ ਨੀਤੀਆਂ ਨੂੰ ਅਮਲ ਵਿੱਚ ਲਿਆ ਰਹੀ ਹੈ ਅਤੇ ਹਲਕਾ ਰੂਪਨਗਰ ਵਿੱਚ ਵੀ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ, ਸਿੱਖਿਆ ਅਤੇ ਹੋਰ ਲੋਕ ਭਲਾਈ ਦੇ ਪ੍ਰਾਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦੀ ਉਸਾਰੀ ਨਾਲ ਪਿੰਡ ਵਾਸੀਆਂ ਨੂੰ ਧਾਰਮਿਕ, ਸਮਾਜਿਕ ਅਤੇ ਹੋਰ ਜਨਤਕ ਸਮਾਗਮਾਂ ਲਈ ਇੱਕ ਸੁਵਿਧਾਜਨਕ ਥਾਂ ਮਿਲੇਗੀ, ਜਿਸ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਦੇ ਵਿਕਾਸ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਲੋੜੀਂਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਸੈਂਟਰ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਸਮਾਗਮ ਕਰਵਾਉਣ ਲਈ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਤਜਿੰਦਰ ਸਿੰਘ ਸੋਨੀ, ਸਰਪੰਚ ਸੁਖਜਿੰਦਰ ਸਿੰਘ ਜੌਹਲ, ਮਹਿਮਾ ਸਿੰਘ, ਚੰਦਰ ਸ਼ੇਖਰ, ਕੁਲਵੰਤ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *