ਪਿੰਡ ਈਸੜੂ ਵਿਖੇ ਰੈਲੀ ਵਿੱਚ ਪਹੁੰਚਣ ਤੇ ਹਲਕਾ ਇੰਚਾਰਜ ਰਾਜਾ ਗਿੱਲ ਤੇ ਕਪਿਲ ਆਨੰਦ ਨੇ ਕੀਤਾ ਧੰਨਵਾਦ 

Spread the love
ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ)  ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਭੁਪਿੰਦਰ ਸਿੰਘ ਈਸੜੂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਦੇਸ਼ ਭਗਤੀ ਅਤੇ ਕੁਰਬਾਨੀ ਦੇ ਜਜ਼ਬੇ ਨਾਲ ਭਰਪੂਰ ਸੀ। ਇਸ ਮੌਕੇ ਕਾਂਗਰਸ ਪਾਰਟੀ ਦੇ ਦਿੱਗਜ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਸ਼ਹਿਰੀ ਪ੍ਰਧਾਨ ਕਪਿਲ ਆਨੰਦ ਵੱਲੋਂ ਪਿਛਲੇ ਕਈ ਦਿਨਾਂ ਤੋਂ ਬਲਾਕ ਮਾਛੀਵਾੜਾ ਦੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ‘ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸ਼ਹਾਦਤ ਨੂੰ ਸਲਾਮ ਕੀਤਾ ਜਾਵੇ। ਇਸੇ ਮਿਹਨਤ ਦਾ ਸਿੱਟਾ ਸੀ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰੈਲੀ ਦੌਰਾਨ  “ਸ਼ਹੀਦ ਕਰਨੈਲ ਸਿੰਘ ਈਸੜੂ ਅਮਰ ਰਹੇ” ਅਤੇ “ਸ਼ਹੀਦ ਭੁਪਿੰਦਰ ਸਿੰਘ ਈਸੜੂ ਅਮਰ ਰਹੇ” ਦੇ ਨਾਅਰੇ ਗੂੰਜਦੇ ਰਹੇ।ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਅਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ‘ਤੇ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਤੁਸੀਂ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਦਾ ਵਰਕਰ ਅੱਜ ਵੀ ਦੇਸ਼, ਸ਼ਹੀਦਾਂ ਅਤੇ ਸੰਵਿਧਾਨ ਲਈ ਸਮਰਪਿਤ ਹੈ। ਅਸੀਂ ਸਾਰੇ ਸ਼ਹੀਦ ਕਰਨੈਲ ਸਿੰਘ ਅਤੇ ਭੁਪਿੰਦਰ ਸਿੰਘ ਦੇ ਪਰਿਵਾਰ ਦੇ ਰਿਣੀ ਹਾਂ ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੇ ਪੁੱਤਰਾਂ ਦੀ ਕੁਰਬਾਨੀ ਦਿੱਤੀ।ਆਗੂਆਂ ਨੇ ਕਿਹਾ ਕਿ 80ਵਾਂ ਆਜ਼ਾਦੀ ਦਿਵਸ ਸਾਨੂੰ ਇਹ ਸੇਧ ਦਿੰਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰੀਏ। ਕਾਂਗਰਸ ਪਾਰਟੀ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਲਈ ਕੰਮ ਕਰਦੀ ਰਹੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *