ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ 

Spread the love
ਕਪੂਰਥਲਾ, 10 ਅਗਸਤ ( ਕੌੜਾ )-  ਖੋਜੇਵਾਲ ਵਿੱਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ ਦੀ ਮੌਜੂਦਾ ਪੰਚਾਇਤ ਦੀ ਹਾਜ਼ਰੀ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ। ਜਿਸ ਵਿੱਚ ਬ੍ਰਦਰ ਸ਼ਿੰਦਾ ਸ਼ੀਮਾਰ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਜਨਰਲ ਸੈਕਟਰੀ, ਬ੍ਰਦਰ ਨਰੇਸ਼ ਕੁਮਾਰ ਨੂੰ ਖਜਾਨਚੀ ਅਤੇ ਬਹੁਤ ਹੋਰਨਾਂ ਨੂੰ ਮੈਂਬਰ ਆਦਿ ਨਿਯੁਕਤ ਕੀਤਾ ਗਿਆ। ਪਿੰਡ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਆ ਰਹੀਆ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਖੜੀਆਂ ਕਰਨ ਵਾਲਿਆਂ ਨੂੰ ਵੀ ਸੁਚੇਤ ਕੀਤਾ ਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਪੱਧਰ ਤੇ ਇਹ ਕਮੇਟੀਆਂ ਬਣਾਈਆਂ ਜਾਣਗੀਆਂ। ਉਪਰੰਤ ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਅੱਜ ਦੇ ਇਸ ਵਿਸ਼ਾਲ ਇਕੱਠ ਵਿੱਚ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ, ਨਿਸ਼ਾਨ ਸਿੰਘ ਬਾਬਾ ਬਕਾਲਾ ਤਹਿਸੀਲ ਪ੍ਰਧਾਨ, ਕੁਲਦੀਪ ਸਿੰਘ ਖਿਆਲਾ ਜ਼ਿਲਾ ਪ੍ਰਧਾਨ, ਲਖਵਿੰਦਰ ਸਿੰਘ ਜਿਲ੍ਹਾ ਪ੍ਰਧਾਨ, ਮੋਹਨ ਸਿੰਘ ਕਰਤਾਰਪੁਰ ਪ੍ਰਧਾਨ, ਹਰਭਜਨ ਸਿੰਘ ਫਗਵਾੜਾ ਪੇਂਡੂ ਪ੍ਰਧਾਨ, ਲਖਵੀਰ ਸਿੰਘ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਦੇ ਪ੍ਰਧਾਨ ਸ਼ਿੰਦਾ ਕੁਮਾਰ ਪਿੰਡ ਖੋਜੇਵਾਲਾ, ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼, ਮੌਜੂਦਾ ਪੰਚ ਨਿਰਮਲ ਲਾਲ, ਪੰਚ ਮੈਡਮ ਮੀਨਾ ਕੁਮਾਰੀ, ਪੰਚ ਮੈਡਮ ਧਰਮਜੀਤ ਕੌਰ ਤੇ ਇਸ ਤੋਂ ਇਲਾਵਾ ਕੁਲਵੰਤ ਸਿੰਘ, ਪਰਮਵੀਰ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਬਲਵੀਰ ਸਿੰਘ, ਰਕੇਸ਼ ਕੁਮਾਰ, ਦਲਵੀਰ ਸਿੰਘ, ਸੁਰਜੀਤ ਸਿੰਘ, ਮਨੋਹਰ ਸਿੰਘ, ਸੁਖਜਿੰਦਰ ਸਿੰਘ, ਜਨਰਲ ਸੈਕਟਰੀ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਰਵੀਪਾਲ, ਖਜਾਨਚੀ ਨਰੇਸ਼ ਕੁਮਾਰ, ਸੁਰਜੀਤ ਲਾਲ, ਹੁਸਨ ਲਾਲ, ਹਰਭਜਨ ਲਾਲ ਆਦਿ ਮੌਜੂਦ ਸਨ ਇਸ ਦੇ ਨਾਲ ਹੀ ਪਿੰਡ ਦੇ ਨੌਜਵਾਨ ਤੇ ਪਤਵੰਤੇ ਸੱਜਣਾਂ ਨੇ ਇਸ ਮੌਕੇ ਹਾਜ਼ਰੀ ਭਰੀ। ਉਪਰੰਤ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਆਪਣੇ ਨਾਲ ਆਏ ਸਾਰੇ ਸਾਥੀਆਂ ਅਤੇ ਪਿੰਡ ਵਿੱਚ ਬਣੀ ਨਵੀਂ ਕਮੇਟੀ ਦੇ ਮੈਂਬਰਾਂ ਸਮੇਤ ਦ ਓਪਨ ਡੋਰ ਚਰਚ ਵਿੱਚ ਵੀ ਹਾਜ਼ਰੀ ਭਰੀ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *