ਪਿੰਡ ਗੜੀ ਬੇਟ ‘ਚ ਦਿਖਾਈ ਗਈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਸਕਰੀਨਿੰਗ ਦੇਖ ਕੇ ਲੋਕ ਹੋਏ ਭਾਵੁਕ, ਮਨੁੱਖੀ ਹੱਕਾਂ ਲਈ ਸ਼ਹੀਦੀ ਨੂੰ ਕੀਤਾ ਯਾਦ

Spread the love
ਮਾਛੀਵਾੜਾ ਸਾਹਿਬ, 13 ਜੁਲਾਈ (ਸੁੱਚਾ ਬੰਗੜ)- ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਨੂੰ ਸਮਰਪਿਤ ਪੰਜਾਬੀ ਫਿਲਮ “ਸਤਲੁਜ” ਦੀ ਵਿਸ਼ੇਸ਼ ਸਕਰੀਨਿੰਗ ਪਿੰਡ ਗੜੀ ਬੇਟ ‘ਚ ਕੀਤੀ ਗਈ। ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਇਹ ਫਿਲਮ ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਵੱਡੀ ਸਕ੍ਰੀਨ ‘ਤੇ ਦਿਖਾਈ ਗਈ। ਇਸ ਮੌਕੇ ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ, ਬੱਚਿਆਂ ਸਮੇਤ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ। ਫਿਲਮ ਦੇਖਦੇ ਸਮੇਂ ਕਈ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਹਾਲ ਭਾਵੁਕ ਮਾਹੌਲ ‘ਚ ਡੁੱਬ ਗਿਆ। ਫਿਲਮ ‘ਸਤਲੁਜ’ 1990 ਦੇ ਦਹਾਕੇ ‘ਚ ਪੰਜਾਬ ਦੇ ਕਾਲੇ ਦੌਰ ਦੌਰਾਨ ਮਨੁੱਖੀ ਹੱਕਾਂ ਲਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਉਨ੍ਹਾਂ ਨੇ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੇ ਗੁੰਮ ਹੋਣ ਅਤੇ ਫਰਜ਼ੀ ਪੁਲਿਸ ਮੁਕਾਬਲਿਆਂ ਦਾ ਸੱਚ ਸਾਹਮਣੇ ਲਿਆਉਣ ਲਈ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਵੱਲੋਂ ਇਕੱਠੇ ਕੀਤੇ ਸਬੂਤਾਂ ਨੇ ਦੁਨੀਆ ਭਰ ‘ਚ ਪੰਜਾਬ ਦੇ ਮਨੁੱਖੀ ਹੱਕਾਂ ਦੇ ਮੁੱਦੇ ਨੂੰ ਉਜਾਗਰ ਕੀਤਾ। ਆਪਣੀ ਇਸੇ ਸੱਚਾਈ ਦੀ ਲੜਾਈ ਕਾਰਨ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਪਿੰਡ ਦੇ ਸਰਪੰਚ ਸੱਤਬਲਿਹਾਰ ਸਿੰਘ ਨੇ ਕਿਹਾ ਕਿ ਫਿਲਮ ‘ਚ ਉਸ ਔਖੇ ਸਮੇਂ ਦੇ ਪੰਜਾਬ ਅਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਬੜੇ ਹੀ ਅਸਲੀ ਢੰਗ ਨਾਲ ਦਿਖਾਇਆ ਗਿਆ ਹੈ। ਖਾਸ ਕਰਕੇ ਭਾਈ ਖਾਲੜਾ ਜੀ ਦੀ ਬੇਮਿਸਾਲ ਬਹਾਦਰੀ ਅਤੇ ਸ਼ਹਾਦਤ ਵਾਲੇ ਦ੍ਰਿਸ਼ਾਂ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ।  ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਕੌਮੀ ਵਿਰਸੇ ਨਾਲ ਜੋੜਨ ਦਾ ਕੰਮ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਫਿਲਮ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ‘ਚ ਦਿਖਾਇਆ ਜਾਵੇ। ਨਾਲ ਹੀ ਫਿਲਮ ‘ਤੇ ਲਗਾਈ ਗਈ ਰੋਕ ਨੂੰ ਗਲਤ ਦੱਸਦਿਆਂ ਕਿਹਾ ਕਿ ਭਾਈ ਖਾਲੜਾ ਵਰਗੇ ਮਹਾਨ ਸ਼ਹੀਦਾਂ ਦੀ ਕਹਾਣੀ ਨੂੰ ਦਬਾਉਣ ਦੀ ਬਜਾਏ ਹਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ ਅਤੇ ਇਨਸਾਫ ਦੀ ਲੜਾਈ ਦਾ ਅਹਿਸਾਸ ਹੋ ਸਕੇ।
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਫਿਲਮ ਦੀ ਟੀਮ ਦਾ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *