ਪਿੰਡ ਗੜ੍ਹੀ ਬੇਟ ਦੀ ਪੰਚਾਇਤ ਨੇ ਨਸ਼ਿਆਂ ਨੂੰ ਰੋਕਣ ਲਈ ਲਗਾਇਆ ਲਿਖਤੀ ਬੋਰਡ

Spread the love

ਮਾਛੀਵਾੜਾ ਸਾਹਿਬ 11 ਅਪ੍ਰੈਲ (ਸੁੱਚਾ ਬੰਗੜ )ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੰਜਾਬ ਦੇ ਹਰ ਇੱਕ ਪਿੰਡ ਵੱਲੋਂ ਮਤੇ ਪਾਸ ਕੀਤੇ ਗਏ ਹਨ ਕਿ ਨਸ਼ਾ ਵੇਚਣ ਅਤੇ ਸੇਵਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਿੰਡਾਂ ਪਿੰਡਾਂ ਵਿੱਚ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਕਿ ਕੋਈ ਵੀ ਵਿਅਕਤੀ ਜੇਕਰ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਇਸ ਗਰੁੱਪ ਵਿੱਚ ਦਿੱਤੀ ਜਾਵੇ ਅਤੇ ਉਸ ਦੀ ਇਹ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਸੇ ਤਹਿਤ ਪਿੰਡ ਗੜੀ ਬੇਟ ਦੀ ਗ੍ਰਾਮ ਪੰਚਾਇਤ ਵੱਲੋਂ ਕੰਧ ਉੱਪਰ ਇੱਕ ਲਿਖਤੀ ਇਸ਼ਤਿਹਾਰ ਲਗਾਇਆ ਗਿਆ । ਪਿੰਡ ਦੇ ਸਰਪੰਚ ਸੱਤਬਲਿਹਾਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਜੋ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ ਉਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਇਸ ਮੁਹਿੰਮ ਦਾ ਹਿੱਸਾ ਬਣੀਏ। ਉਹਨਾਂ ਨੇ ਦੱਸਿਆ ਕਿ ਅਸੀਂ ਪਿੰਡ ਦੀ ਇੱਕ ਦੀਵਾਰ ਉੱਪਰ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਰੂਰੀ ਸੂਚਨਾ ਲਿਖ ਦਿੱਤੀ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਕੋਈ ਵੀ ਵਿਅਕਤੀ ਪਿੰਡ ਗੜੀ ਬੇਟ ਦੀ ਹੱਦ ਅੰਦਰ ਨਸ਼ੀਲਾ ਪਦਾਰਥ ਵੇਚਦਾ ਹੈ ਜਾਂ ਸੇਵਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ੇ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਪੰਜਾਬ ਸਰਕਾਰ ਦਾ ਸਾਥ ਦਿਓ। ਪਿੰਡ ਦੀ ਸਮੂਹ ਪੰਚਾਇਤ ਨੇ ਸਰਕਾਰ ਨੂੰ ਵਿਸ਼ਵਾਸ਼ ਦਵਾਇਆ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਲੈ ਕੇ ਉਹ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਾ ਕੇ ਹਮੇਸ਼ਾ ਚੱਲਣਗੇ। ਪਿੰਡ ਵਿੱਚ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਪੰਚਾਇਤ ਵੱਲੋਂ ਉਸ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਾਵੇਗੀ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *