ਪਿੰਡ ਚੂਹੜਪੁਰ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ; ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਦਿੱਤੀਆਂ ਸ਼ੁਭਕਾਮਨਾਵਾਂ

Spread the love
ਬਲਾਚੌਰ, 13 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਚੂਹੜਪੁਰ ਵਿਖੇ ਅੱਜ ਉਸ ਵੇਲੇ ਭਗਤੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਪੂਰੀ ਸ਼ਰਧਾ ਅਤੇ ਅਦਬ ਸਤਿਕਾਰ ਸਹਿਤ ਰਵਾਨਾ ਕੀਤਾ ਗਿਆ। ਇਸ ਸ਼ੁਭ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਤੋਰਿਆ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਮੂਹ ਸੰਗਤ ਬਹੁਤ ਭਾਗਾਂ ਵਾਲੀ ਹੈ, ਜਿਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਇਹ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਸਾਰੇ ਸ਼ਰਧਾਲੂਆਂ ਦਾ ਇਹ ਸਫ਼ਰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਰਹੇ। ਅਸ਼ੋਕ ਕਟਾਰੀਆ ਨੇ ਕਿਹਾ ਕਿ ਵਾਹਿਗੁਰੂ ਜੀ ਸਮੂਹ ਸੰਗਤ ‘ਤੇ ਆਪਣੀ ਅਪਾਰ ਕਿਰਪਾ ਹਮੇਸ਼ਾ ਬਣਾਈ ਰੱਖਣ ਅਤੇ ਸਭ ਨੂੰ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਦੀ ਦਾਤ ਬਖ਼ਸ਼ਣ।
ਬੱਸ ਦੀ ਰਵਾਨਗੀ ਸਮੇਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਪੂਰਾ ਮਾਹੌਲ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਨਿੱਘੀ ਵਿਦਾਇਗੀ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *