ਪਿੰਡ ਜੱਸੋਮਾਜਰਾ ਵਿਖੇ ਤੀਆਂ ਦੇ ਮੇਲੇ ’ਚ ਜੱਸੀ ਸੋਹੀਆਂ ਵਾਲਾ ਨੇ ਕੀਤੀ ਸ਼ਿਰਕਤ

Spread the love
ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ )- ਪੰਜਾਬ ਦੇ ਪਿੰਡਾਂ ਦੀਆਂ ਪੁਰਾਤਨ ਸੱਭਿਆਚਾਰਕ ਰਵਾਇਤਾਂ ਅਤੇ ਲੋਕ ਵਿਰਸੇ ਨੂੰ ਮੁੜ ਸੁਰਜੀਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਜੱਸੋਮਾਜਰਾ ਵਿਖੇ ਨਗਰ ਨਿਵਾਸੀਆਂ ਵੱਲੋਂ ਆਪ ਆਗੂ ਰਾਜ ਕੁਮਾਰੀ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੇਲੇ ਦਾ ਉਦਘਾਟਨ ਕੀਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਲੋਕਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਾਲੇ ਸੱਭਿਆਚਾਰਕ ਸਮਾਗਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਤੀਆਂ ਦੇ ਮੇਲੇ ਲਗਾਉਣ ਦੀ ਰਵਾਇਤ ਘਟ ਗਈ ਸੀ ਪਰ ਹੁਣ ਮੁੜ ਤੋਂ ਇਨ੍ਹਾਂ ਮੇਲਿਆਂ ਦੀਆਂ ਰੌਣਕਾਂ ਪਰਤ ਰਹੀਆਂ ਹਨ।ਉਨ੍ਹਾਂ ਕਿਹਾ ਕਿ ਤੀਆਂ ਦਾ ਮੇਲਾ ਪੰਜਾਬੀ ਸੱਭਿਆਚਾਰ, ਸਾਂਝ, ਭਾਈਚਾਰਕ ਏਕਤਾ ਅਤੇ ਮਹਿਲਾਵਾਂ ਦੀ ਖੁਸ਼ੀ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਪੁਰਾਤਨ ਵਿਰਸੇ, ਲੋਕ ਗੀਤਾਂ, ਲੋਕ ਨਾਚਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਵੱਲੋਂ ਤੀਆਂ ਦਾ ਮੇਲਾ ਕਰਵਾਉਣ ਲਈ ਸਮੂਹ ਪ੍ਰਬੰਧਕਾਂ ਨੂੰ ਵਧਾਈ ਦਿੱਤੀ।ਇਸ ਮੌਕੇ ਬਲਾਕ ਪ੍ਰਧਾਨ ਰਾਜ ਕੁਮਾਰੀ, ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਨਾਭਾ ਦੇ ਚੇਅਰਮੈਨ ਨੀਟੂ ਜੱਸੋਮਾਜਰਾ, ਸਾਬਕਾ ਸਰਪੰਚ ਤੇਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਪੋਪਲ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਸੁਪਰਵਾਈਜ਼ਰ ਹਰਪ੍ਰੀਤ ਕੌਰ, ਬਲਾਕ ਪ੍ਰਧਾਨ ਜੋਤੀ ਰਾਣੀ ਗੋਬਿੰਦਪੁਰਾ, ਅਮਨਦੀਪ ਕੌਰ ਰਹਿਲ, ਬਲਜਿੰਦਰ ਕੌਰ ਖਨੌੜਾ, ਰਾਜਪੂਤ ਵੈਲਫੇਅਰ ਬੋਰਡ ਹਲਕਾ ਚੇਅਰਮੈਨ ਧੀਰਜ ਠਾਕੁਰ, ਅਰੋੜਾ ਵੰਸ਼ ਵੈਲਫੇਅਰ ਬੋਰਡ ਹਲਕਾ ਚੇਅਰਮੈਨ ਹੈਪੀ ਅਰੋੜਾ, ਪੰਜਾਬ ਮੁਸਲਿਮ ਵੈਲਫੇਅਰ ਬੋਰਡ ਹਲਕਾ ਚੇਅਰਮੈਨ ਇਕਬਾਲ ਮੁਹੰਮਦ, ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਅਬਦੁਲ ਫਰੀਦਪੁਰ, ਪਰਮਿੰਦਰ ਸਿੰਘ ਭੰਗੂ, ਕਮਲ ਭਾਦਸੋਂ, ਅਮਾਮਦੀਨ ਸਕਰਾਲੀ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਗੁਰਧਿਆਨ ਸਿੰਘ ਬਿੱਟੂ, ਦਵਿੰਦਰ ਸਿੰਘ ਥੂਹੀ, ਹਰਿੰਦਰ ਸਿੰਘ ਸਰਪੰਚ ਭੜੀ, ਕਾਲਾ ਭੜੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਔਰਤਾਂ ਹਾਜ਼ਰ ਸਨ।ਫੋਟੋ ਕੈਪਸ਼ਨ: ਪਿੰਡ ਜੱਸੋਮਾਜਰਾ ਵਿਖੇ ਕਰਵਾਏ ਤੀਆਂ ਦੇ ਮੇਲੇ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕਰਦੇ ਹੋਏ ਰਾਜ ਕੁਮਾਰੀ, ਜੋਤੀ ਰਾਣੀ, ਅਮਨਦੀਪ ਕੌਰ ਰਹਿਲ, ਹਰਪ੍ਰੀਤ ਕੌਰ ਅਤੇ ਬਲਜਿੰਦਰ ਕੌਰ ਆਦਿ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *