ਪਿੰਡ ਟਕਾਰਲਾ ‘ਚ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀ ‘ਲੋਕ ਮਿਲਣੀ’; ਵੱਡੇ ਇਕੱਠ ਦਰਮਿਆਨ ਮਾਨ ਸਰਕਾਰ ਦੇ ਕੰਮਾਂ ‘ਤੇ ਕੀਤੀ ਵਿਚਾਰ-ਚਰਚਾ

Spread the love
​ਬਲਾਚੌਰ, 10 ਅਗਸਤ (    ਜਤਿੰਦਰ ਪਾਲ ਸਿੰਘ ਕਲੇਰ   ):ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਿੰਡ ਟਕਾਰਲਾ  ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੁੜੇ ਭਾਰੀ ਇਕੱਠ ਦਰਮਿਆਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।​ਲੋਕ ਮਿਲਣੀ ਦੌਰਾਨ ਸਤਨਾਮ ਜਲਾਲਪੁਰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁੱਖ ਸਮੱਸਿਆਵਾਂ, ਖਾਸ ਕਰਕੇ ਪੀਣ ਵਾਲੇ ਸਾਫ਼ ਪਾਣੀ, ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਪਿੰਡ ਦੇ ਹੋਰ ਅਧੂਰੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਹੋਰ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ।​ਇਸ ਮੌਕੇ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਵੇਲੇ ਦਿੱਤੀਆਂ ਗਈਆਂ ਪੰਜ ਗਰੰਟੀਆਂ ਨੂੰ ਪੂਰਾ ਕਰਨ ਤੋਂ ਇਲਾਵਾ ਸਰਕਾਰ ਨੇ ਅਜਿਹੇ ਕਈ ਵਿਕਾਸ ਕਾਰਜ ਵੀ ਕਰਵਾਏ ਹਨ, ਜਿਨ੍ਹਾਂ ਦਾ ਕੋਈ ਵਾਅਦਾ ਵੀ ਨਹੀਂ ਕੀਤਾ ਗਿਆ ਸੀ। ਉਨ੍ਹਾਂ ਮੁਫ਼ਤ ਬਿਜਲੀ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ/ਇਲਾਜ ਅਤੇ ਮਾਵਾਂ-ਧੀਆਂ ਦੀ ਭਲਾਈ ਲਈ ਚਲਾਈਆਂ ਯੋਜਨਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।​ਇਸ ਦੇ ਨਾਲ ਹੀ ਉਨ੍ਹਾਂ ਪੁਰਾਣੀਆਂ ਸਰਕਾਰਾਂ ਦੇ ਅਧੂਰੇ ਵਾਅਦਿਆਂ ਬਾਰੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਕਿਵੇਂ ਪਹਿਲੀਆਂ ਸਰਕਾਰਾਂ ਵਾਅਦੇ ਕਰਕੇ ਮੁੱਕਰ ਜਾਂਦੀਆਂ ਸਨ, ਜਦਕਿ ਮਾਨ ਸਰਕਾਰ ਦਾ ਮੁੱਖ ਮਨੋਰਥ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ।​ਇਸ ਮੌਕੇ ਪਿੰਡ ਦੇ ਠੇਕੇਦਾਰ ਪੁਰਸ਼ੋਤਮ ਲਾਲ ਜੀ ਦੇ ਨਿਵਾਸ ਸਥਾਨ ਤੇ ਹੋਈ ਲੋਕ ਮਿਲਣੀ ਜਿਸ ਵਿੱਚ ਸੈਂਕੜੇ ਪਿੰਡ ਵਾਸੀ ਤੇ ਇਲਾਕਾ ਨਿਵਾਸੀ ਸ਼ਾਮਿਲ ਹੋਏ l ਚੇਅਰਮੈਨ ਬਲਵੀਰ ਸਿਆਣ, ਬਲਾਕ ਪ੍ਰਧਾਨ ਬਲਵੀਰ ਮੀਲੂ, ਪੁਰਸ਼ੋਤਮ ਠੇਕੇਦਾਰ, ਯਸ਼ਪਾਲ ਸਰਪੰਚ, ਸੁਭਾਸ਼ ਲੰਬੜਦਾਰ, ਭਜਨ ਲਾਲ, ਮਹਾਵੀਰ ਸਰਪੰਚ, ਅਸ਼ੋਕ ਸਰਪੰਚ, ਰਤਨ ਕਸਾਣਾ, ਸ਼ਿੰਦੀ ਠੇਕੇਦਾਰ, ਮਹਿੰਦਰ ਪਾਲ ਠੇਕੇਦਾਰ, ਬਲਬੀਰ ਚੰਦ, ਧਰਮ ਚੰਦ ਅਤੇ ਪੁਰਸ਼ੋਤਮ ਮਾਸਟਰ ਨੇ ਸਤਨਾਮ ਜਲਾਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੋਕ ਮਿਲਣੀ ਪ੍ਰੋਗਰਾਮਾਂ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਨ ਵਿੱਚ ਵੱਡੀ ਮਦਦ ਮਿਲਦੀ ਹੈ। ਇਸ ਪ੍ਰੋਗਰਾਮ ਦੌਰਾਨ ਪਿੰਡ ਦੇ ਕਈ ਪ੍ਰਮੁੱਖ ਆਗੂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ‘ਚ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *