ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ. ਆਰ. ਕਲੇਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ ਐੱਸ. ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕਰਵਾਇਆ ਮੂੰਹ ਮਿੱਠਾ

Spread the love
ਜਗਰਾਓਂ, 11ਜੁਲਾਈ –(ਜਸਵਿੰਦਰ ਸਿੰਘ ਡਾਂਗੀਆ)  ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਜਗਰਾਓਂ ਦੇ ਇੰਚਾਰਜ ਐੱਸ. ਆਰ. ਕਲੇਰ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਇੰਦਰਜੀਤ ਸਿੰਘ ਬਿੱਟੂ ਨੂੰ ਸੁਸਾਇਟੀ ਦਾ ਪ੍ਰਧਾਨ, ਸ. ਅਵਤਾਰ ਸਿੰਘ ਚਾਹਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਸ. ਗੁਰਦੀਪ ਸਿੰਘ ਨਵਾਂ ਡੱਲਾ ਨੂੰ ਮੀਤ ਪ੍ਰਧਾਨ ਬਣਨ ‘ਤੇ ਐੱਸ. ਆਰ. ਕਲੇਰ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਨਿੱਘੀਆਂ ਵਧਾਈਆਂ ਦਿੱਤੀਆਂ ਗਈਆਂ। ਐੱਸ. ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਅਹਿਮ ਆਧਾਰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਦਿਆਂ ਸੁਸਾਇਟੀ ਦੇ ਮੈਂਬਰਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ ਅਤੇ ਸੁਸਾਇਟੀ ਦੀ ਤਰੱਕੀ ਲਈ ਯਤਨਸ਼ੀਲ ਰਹੇਗੀ। ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ. ਆਰ. ਕਲੇਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੁਸਾਇਟੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਇਸ ਮੌਕੇ ਗਰਮੇਲ ਸਿੰਘ (ਮੈਂਬਰ), ਧਰਮ ਸਿੰਘ (ਮੈਂਬਰ), ਮਨਜਿੰਦਰ ਕੌਰ (ਮੈਂਬਰ), ਸੁਰਿੰਦਰ ਸਿੰਘ (ਬਲਾਕ ਸੰਮਤੀ ਮੈਂਬਰ) ਅਤੇ ਜਗਜੀਤ ਸਿੰਘ ਡੱਲਾ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *