​ਪਿੰਡ ਦੁਲਚੀਪੁਰ ‘ਚ 33ਵਾਂ ਜੋੜ ਮੇਲਾ ਧੂਮਧਾਮ ਨਾਲ ਸੰਪੰਨ; ਜੇ.ਈ. ਪ੍ਰਤਾਪ ਸਿੰਘ ਦਾ ਕੀਤਾ ਗਿਆ ਉਚੇਚਾ ਸਨਮਾਨ

Spread the love
​ਗੋਇੰਦਵਾਲ ਸਾਹਿਬ, 26 ਜੁਲਾਈ (ਕਰਨੈਲ ਸਿੰਘ ਰਿੰਕੂ) — ਪਿੰਡ ਦੁਲਚੀਪੁਰ (ਤਹਿਸੀਲ ਖਡੂਰ ਸਾਹਿਬ) ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਅਪਾਰ ਕ੍ਰਿਪਾ ਨਾਲ ਅਤੇ ਨਾਮਵਰ ਪਹਿਲਵਾਨ ਰੁਸਤਮੇ ਹਿੰਦ ਦਾਰਾ ਸਿੰਘ ਦੁਲਚੀਪੁਰੀਆ ਦੀ ਮਿੱਠੀ ਯਾਦ ਨੂੰ ਸਮਰਪਿਤ 33ਵਾਂ ਸਾਲਾਨਾ ਜੋੜ ਮੇਲਾ ਅਤੇ ਵਿਸ਼ਾਲ ਖੇਡ ਮੇਲਾ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ।​ਇਸ ਜੋੜ ਮੇਲੇ ਦੌਰਾਨ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਪੀਰ ਬਾਬਾ ਲੱਖ ਦਾਤਾ ਜੀ ਦੇ ਦਰਬਾਰ ‘ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਖੇਡ ਮੇਲੇ ਦੌਰਾਨ ਕਬੱਡੀ ਦੇ ਫਸਵੇਂ ਮੁਕਾਬਲੇ ਅਤੇ ਛਿੰਝ ਮੇਲਾ (ਕੁਸ਼ਤੀਆਂ) ਖਿੱਚ ਦਾ ਕੇਂਦਰ ਰਹੇ।​ਇਸ ਮੌਕੇ ਇਲਾਕੇ ‘ਚ ਲੋਕ ਹਿੱਤ ‘ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਸ ਤਹਿਤ ਬਿਜਲੀ ਮਹਿਕਮੇ (ਪਾਵਰਕੌਮ) ਵਿੱਚ ਬਤੌਰ ਜੇ.ਈ. ਵਜੋਂ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਪ੍ਰਤਾਪ ਸਿੰਘ ਦਾ ਉਚੇਚੇ ਤੌਰ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੇਲਾ ਪ੍ਰਬੰਧਕਾਂ ਵੱਲੋਂ ਜੇ.ਈ. ਪ੍ਰਤਾਪ ਸਿੰਘ ਦੀਆਂ ਬਹਤਰੀਨ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਅਤੇ ਯਾਦਗਾਰੀ ਸ਼ੀਲਡ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਦੌਰਾਨ ਭੁਪਿੰਦਰ ਸਿੰਘ ਭਿੰਦਾ ਵੀ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਬੁਲਾਰਿਆਂ ਨੇ ਆਖਿਆ ਕਿ ਜੇ.ਈ. ਪ੍ਰਤਾਪ ਸਿੰਘ ਬਿਜਲੀ ਮਹਿਕਮੇ ਵਿੱਚ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ, ਜਿਸ ਕਾਰਨ ਸਮੁੱਚਾ ਇਲਾਕਾ ਉਹਨਾਂ ਦੀ ਕਾਰਗੁਜ਼ਾਰੀ ਤੋਂ ਬਹੁਤ ਸੰਤੁਸ਼ਟ ਹੈ। ਇਸ ਮੌਕੇ ਜੇ.ਈ. ਪ੍ਰਤਾਪ ਸਿੰਘ ਨੇ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਆਪਣੀ ਡਿਊਟੀ ਇਸੇ ਤਰ੍ਹਾਂ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਰਹਿਣਗੇ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *