ਪਿੰਡ ਧੱਕਤਾਣਾ ਵਿਖੇ 10 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਸ਼ੁਭ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਚੌਰ ‘ਚ ਲਿਆਈਆਂ ਵਿਕਾਸ ਦੀਆਂ ਹਨੇਰੀਆਂ; ਠਾਠਾ ਮਾਰਦੇ ਇਕੱਠ ਨੂੰ ਕੀਤਾ ਸੰਬੋਧਨ, ਰਹਿੰਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦਾ ਦਿੱਤਾ ਭਰੋਸਾ

Spread the love
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਨੂੰ ਗਤੀ ਦਿੰਦਿਆਂ ਅੱਜ ਪਿੰਡ ਧੱਕਤਾਣਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆਂ ਅਤੇ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਤੇ ਖੁਸ਼ਹਾਲ ਬਣਾਉਣ ਵੱਲ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ।ਉਦਘਾਟਨ ਸਮਾਰੋਹ ਤੋਂ ਬਾਅਦ ਜੁੜੇ ਭਾਰੀ ਉਤਸ਼ਾਹਜਨਕ ਅਤੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਕਤਿਆਂ ਨੇ ਆਖਿਆ ਕਿ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਇਲਾਕੇ ਵਿੱਚ ਵਿਕਾਸ ਦੀਆਂ ਹਨੇਰੀਆਂ ਲਿਆ ਦਿੱਤੀਆਂ ਹਨ। ਅੱਜ ਹਲਕੇ ਦੇ ਹਰੇਕ ਹਿੱਸੇ ਵਿੱਚ ਇਹੋ ਚਰਚਾ ਹੈ ਕਿ ‘ਕਟਾਰੀਆ ਪਰਿਵਾਰ ਕਰਦਾ ਸਮਸਿਆਵਾਂ ਦੇ ਹੱਲ’।ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਅਜਿਹੇ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਪਿੰਡ ਧੱਕਤਾਣਾ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ, ताकि ਹਰੇਕ ਨਾਗਰਿਕ ਨੂੰ ਸਾਰੀਆਂ ਸਰਕਾਰੀ ਸੁਵਿਧਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਕਟਾਰੀਆ ਪਰਿਵਾਰ ਦਾ ਧੰਨਵਾਦ ਕੀਤਾ ਗਿਆ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *