ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਐਡਵੋਕੇਟ ਸੰਜੀਵ ਚੇਚੀ ਨੇ ਕੀਤੀ ਲੋਕ ਮਿਲਣੀ, ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਕੀਤਾ ਵਿਸਥਾਰਪੂਰਵਕ ਜਾਣੂ।

Spread the love
ਬਲਾਚੌਰ 1 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) =ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਐਡਵੋਕੇਟ ਸੰਜੀਵ ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸੜਕਾਂ, ਬਿਜਲੀ ਅਤੇ ਹੋਰ ਜਨ-ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਅਤੇ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਕਾਸ ਸਬੰਧੀ ਮੰਗਾਂ ਵੀ ਰੱਖੀਆਂ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *